27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ- ਸ਼ੰਟੀ

ਮਹਿਲ ਕਲਾਂ, 27 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਚੰਨਣਵਾਲ ਦੇ ਕਮਿਊਨਿਟੀ ਹਾਲ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਮਨੁੱਖੀ ਅਧਿਕਾਰਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਵਿਸ਼ੇਸ਼ ਸ਼ਮੂਲੀਅਤ ਕਰ ਕੇ ਲੋਕਾਂ ਨੂੰ ਆਪਣੇ ਅਧਿਕਾਰਾਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ।

Ad Position 21
No active advertisement
ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ : ਤਰਸੇਮ ਸਿੰਘ ਗਹਿਲ 28-09-2026
ਮਹਿਲ ਕਲਾਂ, 27 ਸਤੰਬਰ (ਤਰਸੇਮ ਸਿੰਘ ਗਹਿਲ, ਗੁਰਪ੍ਰੀਤ ਸਿੰਘ ਅਣਖੀ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਚੰਨਣਵਾਲ ਦੇ ਕਮਿਊਨਿਟੀ ਹਾਲ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਮਨੁੱਖੀ ਅਧਿਕਾਰਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਸੈਮੀਨਾਰ ਸਟੇਟ ਐਵਾਰਡੀ ਭੋਲਾ ਸਿੰਘ ਵਿਰਕ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਵਿਚ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਵਿਸ਼ੇਸ਼ ਸ਼ਮੂਲੀਅਤ ਕਰ ਕੇ ਲੋਕਾਂ ਨੂੰ ਆਪਣੇ ਅਧਿਕਾਰਾਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨਾ, ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨੀ ਅਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੀ ਪਹੁੰਚ ਨੂੰ ਹਰ ਘਰ ਤੱਕ ਲੈ ਕੇ ਜਾਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਕੋਈ ਵੀ ਵਿਅਕਤੀ ਆਪਣੇ ਅਧਿਕਾਰਾਂ ਤੋਂ ਵਾਂਝਾ ਨਾ ਰਹੇ। ਪਦਮਸ੍ਰੀ ਜਤਿੰਦਰ ਸ਼ੰਟੀ ਨੇ ਝੂਠੇ ਵੀਜ਼ਿਆਂ, ਨਕਲੀ ਆਫ਼ਰ ਲੈਟਰਾਂ, ਜਾਅਲੀ ਵਿਆਹਾਂ ਅਤੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਉਣ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਠੱਗਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਹਲਕਾ ਵਿਧਾਇਕ ਕੁਲਵੰਤ ਸਿ ੰਘ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਿਅਕਤੀ ਨੂੰ ਪਹਿਲ ਦੇ ਆਧਾਰ ’ਤੇ ਨਿਆਂ ਦੇਣ ਲਈ ਵਚਨਬੱਧ ਹੈ। ਇਸ ਸਮੇਂ ਮੈਡਮ ਮਹਿੰਦਰ ਕੌਰ ਕਟਾਰੀਆ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਦੱਸੇ। ਇਸ ਮੌਕੇ ਜੇਲ੍ਹ ਸੁਪਰਡੈਂਟ ਐਸ.ਐਸ. ਨੰਦਗੜ੍ਹ, ਐਸ.ਡੀ.ਐਮ. ਬੇਅੰਤ ਸਿੰਘ, ਬੀ.ਡੀ.ਪੀ.ਓ. ਰਜਿੰਦਰ ਸਿੰਘ, ਸਰਪੰਚ ਗੁਰਜੰਟ ਸਿੰਘ ਚੰਨਣਵਾਲ, ਸਰਪੰਚ ਜਸਪਾਲ ਸਿੰਘ , ਚਰਨਜੀਤ ਸਿੰਘ ਛੀਨੀਵਾਲ ਖ਼ੁਰਦ, ਐਡਵੋਕੇਟ ਹਰਿੰਦਰ ਪਾਲ ਸਿੰਘ ਰਾਣੂ, ਦਰਸ਼ਨ ਸਿੰਘ ਗਹਿਲ, ਪਰਵਿੰਦਰ ਸਿੰਘ ਟੈਣੀ ਮਨੀਲਾ, ਗੁਰਮੇਲ ਸਿੰਘ ਜੇ.ਈ., ਕੁਲਵੀਰ ਸਿੰਘ ਔਲਖ, ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ, ਬਲਵੀਰ ਸਿੰਘ ਮਾਨ ਸਰਪੰਚ ਗਹਿਲ, ਕਿਰਨਜੀਤ ਸਿੰਘ ਮਿੰਟੂ ਸਰਪੰਚ ਬੀਹਲਾ, ਤਹਿਸੀਲਦਾਰ ਸੁਖਬੀਰ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ ਰਾਏਸਰ, ਸਾਬਕਾ ਸਰਪੰਚ ਨਛੱਤਰ ਸਿੰਘ ਸੱਦੋਵਾਲ, ਐਡਵੋਕੇਟ ਬਲਜਿੰਦਰ ਸਿੰਘ ਚੁਹਾਣਕੇ, ਡੀ.ਐਸ.ਪੀ. ਸਤਵਿੰਦਰ ਸਿੰਘ ਵਿਰਕ, ਰੀਡਰ ਗੁਰਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ’ਚ ਪ੍ਰਸ਼ਾਸਨਿਕ ਅਧਿਕਾਰੀ ਤੇ ਆਮ ਲੋਕ ਹਾਜ਼ਰ ਸਨ। ਇਸ ਸਮੇਂ ਜਤਿੰਦਰ ਸਿੰਘ ਸ਼ੰਟੀ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ।
Ad Position 22
No active advertisement
ਪਿਛਲੀ ਖ਼ਬਰ ਮਿਲਾਵਟੀ ਸਾਮਾਨ ਵੇਚਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ- ਫੂਡ ਸੇਫ਼ਟੀ ਅਫ਼ਸਰ ਅਗਲੀ ਖ਼ਬਰ ਮਾਰਕੀਟ ਕਮੇਟੀ ਮਹਿਲ ਕਲਾਂ ’ਚ ਛਿੜੀ ਕੁਰਸੀ ਦੀ ਜੰਗ
Ad Position 24