27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਨੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੂਕਿਆ

ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਸੀ. ਪੀ.

Ad Position 21
No active advertisement
ਅਜੀਤ ਡੈਸਕ 28-09-2026
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਸਥਾਨਕ ਕਚਹਿਰੀ ਚੌਂਕ ਵਿਖੇ ਪੁਤਲਾ ਫੂਕਿਆ ਗਿਆ। ਲਿਬਰੇਸ਼ਨ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਸ਼ਿੰਦਰ ਕੌਰ ਹਰੀਗੜ੍ਹ ਨੇ ਕਿਹਾ ਕਿ ਈ.ਵੀ.ਐਮ. ਰਾਹੀਂ ਵੋਟ ਚੋਰੀ ਅਤੇ ਮੁੱਖ ਚੋਣ ਕਮਿਸ਼ਨਰ ਵਲੋਂ ਨਾਜਾਇਜ਼ ਤੌਰ ’ਤੇ ਤੇਰਾਂ ਕਰੋੜ ਵੋਟਾਂ ਕਟਵਾ ਦੇਣ ਵਰਗੀਆਂ ਕਾਰਵਾਈਆਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨਾਲ ਧੋਖਾ ਹਨ। ਅਜਿਹੇ ਕੰਮ ਕਰਨ ਵਾਲੇ ਗਿਆਨੇਸ਼ ਕੁਮਾਰ ਖ਼ਿਲਾਫ਼ ਦੇਸ਼ ਭਰ ਵਿਚ ਵਿਸ਼ਾਲ ਜਨਤਕ ਵਿਰੋਧ ਉੱਠ ਰਿਹਾ ਹੈ, ਜਿਸ ਕਰ ਕੇ ਸਾਡੀ ਮੰਗ ਹੈ ਕਿ ਮੁੱਖ ਚੋਣ ਕਮਿਸ਼ਨਰ ਨੂੰ ਬਰਖ਼ਾਸਤ ਕਰ ਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ ਅਤੇ ਦੂਜੇ ਦੋਵੇਂ ਚੋਣ ਕਮਿਸ਼ਨਰਾਂ ਨੂੰ ਦਰਕਿਨਾਰ ਕਰ ਕੇ ਮਨਮਾਨੇ ਨਵੇਂ ਨਿਯਮ ਬਣਾ ਕੇ ਭਾਜਪਾ ਨੂੰ ਗ਼ਲਤ ਢੰਗ ਨਾਲ ਚੋਣ ਲਈ ਜਿਤਾਉਣ ਬਦਲੇ ਗਿਆਨੇਸ਼ ਕੁਮਾਰ ਖ਼ਿਲਾਫ਼ ਮੁਕੱਦਮਾ ਚਲਾਇਆ ਜਾਵੇ। ਆਗੂਆਂ ਨੇ ਕਿਹਾ ਕਿ ਦਿੱਲੀ ਪੁਲਿਸ ਵਲੋਂ ਕੱਲ੍ਹ ਜੰਤਰ ਮੰਤਰ ਉੱਤੇ ਪ੍ਰਦਰਸ਼ਨ ਕਰ ਰਹੇ ਜਿਨ੍ਹਾਂ ਆਗੂਆਂ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਜਨਰਲ ਸਕੱਤਰ ਕਾਮਰੇਡ ਦੀਪਾਂਕਰ ਭੱਟਾਚਾਰੀਆ, ਆਇਸਾ ਦੀ ਕੌਮੀ ਪ੍ਰਧਾਨ ਨੇਹਾ ਬੋਰਾ, ਯੋਗੇਂਦਰ ਯਾਦਵ, ਪ੍ਰਸਿੱਧ ਵਕੀਲ ਪ੍ਰਸ਼ਾਂਤ ਭੂਸ਼ਣ, ਟਰਾਂਸਪੀਰੇਸੀ ਕਾਰਕੁਨ ਅੰਜਲੀ ਭਾਰਦਵਾਜ, ਆਲ ਇੰਡੀਆ ਕਿਸਾਨ ਮਹਾਂਸਭਾ ਦੇ ਜਨਰਲ ਸਕੱਤਰ ਪੁਰਸ਼ੋਤਮ ਸ਼ਰਮਾ ਅਤੇ ਦਿੱਲੀ ਦੇ ਕਈ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਬੇਸ਼ੱਕ ਉਨ੍ਹਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਪਰ ਇਸ ਦੇ ਬਾਵਜੂਦ ਅੱਜ ਦੇਸ਼ ਭਰ ਵਿਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ, ਉਸ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਤੁਰੰਤ ਰੋਕਣ ਅਤੇ ਨਾਜਾਇਜ਼ ਤੌਰ ’ਤੇ ਕੱਟੇ ਗਏ ਹਰ ਵੋਟਰ ਦੇ ਵੋਟਿੰਗ ਅਧਿਕਾਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਡੀ . ਐਮ . ਸਕੂਲ ਕਰਾੜਵਾਲਾ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼ ਅਗਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ
Ad Position 24