28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ੍ਰੀ ਕਾਂਸ਼ੀ ਰਾਮ ਦੇ ਪ੍ਰੀ-ਨਿਰਮਾਣ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ 2 ਨੂੰ

ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦਾ ਪ੍ਰੀ-ਨਿਰਮਾਣ ਦਿਵਸ ਪੂਰੇ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡ ਕੇ ਮਨਾਇਆ ਜਾ ਰਿਹਾ ਹੈ ਅਤੇ ਪਟਿਆਲਾ ਜ਼ੋਨ ਦਾ ਪ੍ਰੋਗਰਾਮ ਗਰੀਨ ਪਾਰਕ, ਸਰਹੰਦ ਰੋਡ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ੋਨ ਇੰਚਾਰਜ ਲੈਚਕਰਾਰ ਅਮਰਜੀਤ ਸਿੰਘ ਝਲੂਰ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮਿਤੀ 2 ਅਕਤੂਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਰਦਿਵਾਸੀਆ ਸਿੰਘ ਸਭਾ ਬਰਨਾਲਾ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-09-2026
ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਦੇ ਸੰਸਥਾਪਕ ਸ੍ਰੀ ਕਾਂਸ਼ੀ ਰਾਮ ਦਾ ਪ੍ਰੀ-ਨਿਰਮਾਣ ਦਿਵਸ ਪੂਰੇ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡ ਕੇ ਮਨਾਇਆ ਜਾ ਰਿਹਾ ਹੈ ਅਤੇ ਪਟਿਆਲਾ ਜ਼ੋਨ ਦਾ ਪ੍ਰੋਗਰਾਮ ਗਰੀਨ ਪਾਰਕ, ਸਰਹੰਦ ਰੋਡ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ੋਨ ਇੰਚਾਰਜ ਲੈਚਕਰਾਰ ਅਮਰਜੀਤ ਸਿੰਘ ਝਲੂਰ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਮਿਤੀ 2 ਅਕਤੂਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਰਦਿਵਾਸੀਆ ਸਿੰਘ ਸਭਾ ਬਰਨਾਲਾ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਜਿਸ ਵਿਚ ਪੰਜਾਬ ਦੇ ਮੁੱਖ ਜ਼ੋਨ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਰਛਪਾਲ ਸਿੰਘ, ਬਲਦੇਵ ਸਿੰਘ ਮਹਿਰਾ, ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਡਾ: ਮੱਖਣ ਸਿੰਘ ਸਮੇਤ ਹੋਰ ਆਗੂ ਪਹੁੰਚ ਰਹੇ ਹਨ। ਲੈਕਚਰਾਜ ਝਲੂਰ ਨੇ ਕਿਹਾ ਕਿ ਪਾਰਟੀ ਸ੍ਰੀ ਕਾਂਸ਼ੀ ਰਾਮ ਦਾ ਪ੍ਰੀ-ਨਿਰਮਾਣ ਦਿਵਸ ‘ਪੰਜਾਬ ਸੰਭਾਲੋ ਪ੍ਰੋਗਰਾਮ’ ਤਹਿਤ ਮਨਾਇਆ ਜਾ ਰਿਹਾ ਹੈ। ਜਿਸ ਵਿਚ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਜਾਵੇਗੀ ਕਿ ਸੂਬੇ ਦੇ ਤਰੱਕੀ ਅਤੇ ਖੁਸ਼ਹਾਲੀ ਲਈ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਬਸਪਾ ਨੂੰ ਜਿਤਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬ ਵਾਸੀਆਂ ਨੇ ਇਹ ਦੇਖ ਲਿਆ ਹੈ ਕਿ ਸੂਬੇ ਵਿਚ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਕਾਂਗਰਸ ਸਰਕਾਰਾਂ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੋਈਆਂ ਹਨ। ਇਸੇ ਤਰ੍ਹਾਂ ਸੂਬੇ ਵਿਚ ਸਿੱਖਿਆ ਅਤੇ ਸਿਹਤ ਕ੍ਰਾਂਤੀ ਦਾ ਵੀ ਮਾੜਾ ਹਾਲ ਹੈ। ਉਨ੍ਹਾਂ ਵਾਅਦਾ ਕੀਤਾ ਕਿ ਬਸਪਾ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ ਅਤੇ ਸਾਰੇ ਸਕੂਲਾਂ ਵਿਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰਿਆ ਜਾਵੇਗਾ। ਇਸ ਮੌਕੇ ਜਿਲ੍ਹਾ ਪ੍ਰਧਾਨ ਡਾ: ਸਰਬਜੀਤ ਸਿੰਘ ਖੇੜੀ, ਹਲਕਾ ਇੰਚਾਰਜ ਬਰਨਾਲਾ ਗੁਰਦਿੱਤ ਸਿੰਘ, ਸ਼ਹਿਰੀ ਪ੍ਰਧਾਨ ਗਿਆਨੀ ਹਰੀ ਰਾਮ, ਦਰਸ਼ਨ ਸਿੰਘ ਬਾਜਵਾ ਮਹਿਲ ਕਲਾਂ, ਜਗਤਾਰ ਸਿੰਘ ਬੀਹਲਾ, ਹਾਕਮ ਸਿੰਘ ਆਦਿ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੁਕਾਬਲਿਆਂ ’ਚ 15 ਤਗਮੇ ਜਿੱਤੇ ਅਗਲੀ ਖ਼ਬਰ ਪ੍ਰਵਾਸੀ ਭਾਰਤੀ ਮਨਦੀਪ ਸਿੰਘ ਨੋਨੀ ਨੂੰ ਸਦਮਾ, ਭੂਆ ਦਾ ਦਿਹਾਂਤ
Ad Position 24