28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ

ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿਖੇ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਸਟੇਡੀਅਮ ਤੋਂ ਉੱਡੇ 500 ਡਰੋਨਾਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ - ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰਾਤ ਦੇ ਅੰਬਰ ਨੂੰ ਰੌਸ਼ਨ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 29-09-2026
ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿਖੇ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਸਟੇਡੀਅਮ ਤੋਂ ਉੱਡੇ 500 ਡਰੋਨਾਂ ਨੇ ਗੁਰੂ ਰਵਿਦਾਸ ਜੀ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ - ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਉਂਦੀਆਂ ਰੌਸ਼ਨ ਆਕ੍ਰਿਤੀਆਂ ਨਾਲ ਰਾਤ ਦੇ ਅੰਬਰ ਨੂੰ ਰੌਸ਼ਨ ਕਰ ਦਿੱਤਾ। ਇਸ ਸ਼ੋਅ ਨੇ ਸੰਗਤ ਦੇ ਵਿਸ਼ਾਲ ਇਕੱਠ ਨੂੰ ਅਧਿਆਤਮਿਕਤਾ ਅਤੇ ਆਧੁਨਿਕ ਤਕਨੀਕ ਦੇ ਸੁਮੇਲ ਨਾਲ ਰੂਬਰੂ ਕਰਵਾਇਆ। ਇਸ ਵਿਸ਼ੇਸ਼ ਸਮਾਗਮ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਉਂਦੇ ਹੋਏ ਵੱਖ-ਵੱਖ ਥਾਵਾਂ ‘ਤੇ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਇਸ ਤੋਂ ਪਹਿਲਾਂ ਪਿੰਡ ਪਿੰਡ ਵੈਨਾਂ ਰਾਹੀਂ ਗੁਰੂ ਜੀ ਦੇ ਜੀਵਨ ਬਾਰੇ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ ਹੈ ਅਤੇ ਹੁਣ ਇਹ ਡਰੋਨ ਸ਼ੋ ਕਰਾਇਆ ਗਿਆ ਹੈ ਤਾਂ ਜੋ ਸਾਡੀ ਨਵੀਂ ਪੀੜ੍ਹੀ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਜਾਣੂ ਹੋ ਸਕੇ। ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਐਸ.ਡੀ.ਐਮ. ਡਾ. ਅਜੀਤਪਾਲ ਸਿੰਘ ਚਹਿਲ, ਸਹਾਇਕ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ, ਤਹਿਸੀਲਦਾਰ ਕੁਲਦੀਪ ਸਿੰਘ ਸਮੇਤ ਵੱਖ-ਵੱਖ ਅਧਿਕਾਰੀ, ਨਗਰ ਕੌਂਸਲਰ ਅਤੇ ਵੱਡੀ ਗਿਣਤੀ ਵਿਚ ਹਲਕੇ ਦੀ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬਦਲਾਅ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨਾਲ ਸਿਰਫ਼ ਧੋਖਾ ਹੋਇਆ- ਕਾਂਗੜ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕ ਮੁਕਾਬਲਿਆਂ ’ਚ 15 ਤਗਮੇ ਜਿੱਤੇ
Ad Position 24