28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਦਲਾਅ ਦੇ ਨਾਂਅ ’ਤੇ ਪੰਜਾਬ ਦੇ ਲੋਕਾਂ ਨਾਲ ਸਿਰਫ਼ ਧੋਖਾ ਹੋਇਆ- ਕਾਂਗੜ

ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸੰਤ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਬਰਸੀ ਮੌਕੇ ਪਹੁੰਚੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਕਾਂਗੜ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭਜ ਚੁੱਕੀ।

Ad Position 21
No active advertisement
ਅਜੀਤ ਡੈਸਕ 29-09-2026
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸੰਤ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਬਰਸੀ ਮੌਕੇ ਪਹੁੰਚੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੌਜੂਦਾ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਕਾਂਗੜ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭਜ ਚੁੱਕੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਚਾਹੇ ਉਹ ਕਿਸਾਨ ਹੋਵੇ, ਮੁਲਾਜ਼ਮ ਹੋਵੇ ਜਾਂ ਨੌਜਵਾਨ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੈ। ਉਨ੍ਹਾਂ ਕਿਹਾ, ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹ ਸਭ ਹਵਾਈ ਸਾਬਤ ਹੋਏ ਹਨ। ਬਦਲਾਅ ਦੇ ਨਾਂਅ ’ਤੇ ਲੋਕਾਂ ਨਾਲ ਸਿਰਫ਼ ਧੋਖਾ ਹੋਇਆ ਹੈ। ਸ: ਕਾਂਗੜ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ’ਚ ਗੈਂਗਸਟਰਵਾਦ ਅਤੇ ਨਸ਼ਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਨੂੰ ਨੱਥ ਪਾਉਣ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ਇਸ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਠੋਸ ਨੀਤੀ ਨਹੀਂ ਹੈ। ਰੁਜ਼ਗਾਰ ਦੇਣ, ਨਸ਼ਾ ਖ਼ਤਮ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਦੇ ਸਾਰੇ ਦਾਅਵੇ ਹਵਾਈ ਸਾਬਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਜਨਤਾ ਹੁਣ ਇਸ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਲਾਰਿਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੀ ਹੈ। ਆਉਣ ਵਾਲੇ ਸਮੇਂ ’ਚ ਲੋਕ ਇਸ ਨਾਕਾਮ ਸਰਕਾਰ ਨੂੰ ਸਬਕ ਸਿਖਾਉਣਗੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਡਰਾਮੇਬਾਜ਼ੀ ਛੱਡ ਕੇ ਪੰਜਾਬ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਵੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਮੇਲ ਸਿੰਘ ਮੌੜ ਜ਼ਿਲ੍ਹਾ ਚੇਅਰਮੈਨ ਐਸ.ਸੀ ਡਿਪਾਰਟਮੈਂਟ, ਰਿੰਕੂ ਰੰਧਾਵਾ ਤੋ ਇਲਾਵਾ ਸਥਾਨਕ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ
Ad Position 24