28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਾਈ ਲਾਲੋ ਦਾ 574ਵਾਂ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ

ਮਹਿਲ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਵਲੋਂ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਜੀ ਦਾ 574ਵਾਂ ਜਨਮ ਦਿਹਾੜਾ ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਪਿੰਡ ਮਹਿਲ ਕਲਾਂ (ਜ਼ਿਲ੍ਹਾ ਬਰਨਾਲਾ) ਵਿਖੇ ਬੜੀ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਮਹਿਲ ਕਲਾਂ, 28 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਵਲੋਂ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਜੀ ਦਾ 574ਵਾਂ ਜਨਮ ਦਿਹਾੜਾ ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਪਿੰਡ ਮਹਿਲ ਕਲਾਂ (ਜ਼ਿਲ੍ਹਾ ਬਰਨਾਲਾ) ਵਿਖੇ ਬੜੀ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਭਾਈ ਜਗਸੀਰ ਸਿੰਘ ਖ਼ਾਲਸਾ ਦੇ ਜਥੇ ਨੇ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਭਾਈ ਲਾਲੋ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਿਆਂ ਸਮੂਹ ਸੰਗਤ ਨੂੰ ਉਨ੍ਹਾਂ ਵਲੋਂ ਦਰਸਾਏ ਸੱਚੀ-ਸੁੱਚੀ ਕਿਰਤ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ, ‘ਵਾਰਿਸ ਪੰਜਾਬ ਦੇ’ ਦੇ ਆਗੂ ਹਰਜੀਤ ਸਿੰਘ ਖ਼ਿਆਲੀ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਵੀ ਸੰਬੋਧਨ ਕਰਦਿਆਂ ਭਾਈ ਲਾਲੋ ਜੀ ਦੇ ਕਿਰਤ ਦੇ ਸਿਧਾਂਤ ਨੂੰ ਘਰ-ਘਰ ਪਹੁੰਚਾਉਣ ’ਤੇ ਜ਼ੋਰ ਦਿੱਤਾ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰੁਪਿੰਦਰ ਸਿੰਘ ਟੱਲੇਵਾਲ ਨੇ ਬਾਖ਼ੂਬੀ ਨਿਭਾਈ, ਜਦਕਿ ਸਮਾਗਮ ਦੇ ਅੰਤ ਵਿਚ ਵਾਹਿਗੁਰੂਪਾਲ ਸਿੰਘ ਜਗਰਾਉਂ ਨੇ ਆਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਯੂਥ ਆਗੂ ਅਰੁਣ ਕੁਮਾਰ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਜਗਦੀਪ ਸਿੰਘ ਮਠਾੜੂ, ਭਲਾਈ ਬੋਰਡ ਦੇ ਚੇਅਰਮੈਨ ਸੁਖਦੇਵ ਸਿੰਘ ਸੈਂਟੀ ਬਰਨਾਲਾ, ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ, ਸੂਬਾ ਸਕੱਤਰ ਜਰਨੈਲ ਸਿੰਘ ਮਠਾੜੂ, ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸੋਹਲ, ਜ਼ਿਲ੍ਹਾ ਜਨਰਲ ਸਕੱਤਰ ਭਰਪੂਰ ਸਿੰਘ, ਹਲਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ, ਹਲਕਾ ਪ੍ਰਧਾਨ ਬੁੱਧ ਸਿੰਘ, ਜੁਗਿੰਦਰ ਸਿੰਘ ਧੰਜਲ, ਬਲਵੀਰ ਸਿੰਘ ਛੀਨੀਵਾਲ, ਗੁਰਜਨਕ ਸਿੰਘ ਚੰਨਣਵਾਲ, ਗੁਰਤੇਜ ਸਿੰਘ ਛੀਨੀਵਾਲ, ਹਰੀ ਸਿੰਘ ਛੀਨੀਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਕਿਸਾਨ ਮੇਲਾ ਭਲਕੇ ਅਗਲੀ ਖ਼ਬਰ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ
Ad Position 24