28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਤਜਰਬੇ-ਆਧਾਰਿਤ ਸਿੱਖਿਆ ਅਤੇ ਰਣਨੀਤੀਆਂ ਵਿਸ਼ੇ ’ਤੇ ਵਰਕਸ਼ਾਪ

ਤਪਾ ਮੰਡੀ, 28 ਸਤੰਬਰ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਅਧਿਆਪਕਾਂ ਦੇ ਗਿਆਨ ਅਤੇ ਅਧਿਆਪਨ ਕੌਂਸਲਾਂ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਤਜਰਬੇ-ਆਧਾਰਿਤ ਸਿੱਖਿਆ ਅਤੇ ਰਣਨੀਤੀਆਂ ਵਿਸ਼ੇ ’ਤੇ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਸ੍ਰੀ ਮਾਨ ਕਾਰਤੀਕੇ ਅਕਾਦਮਿਕ ਐਕਸੀਲੈਂਸ ਕੋਚ ਅਤੇ ਅਸੀਸ ਬਾਂਸਲ, ਡਵੀਜ਼ਨਲ ਮੈਨੇਜਰ, ਇੰਗਲਿਸ਼ ਪ੍ਰੈੱਸ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 29-09-2026
ਤਪਾ ਮੰਡੀ, 28 ਸਤੰਬਰ (ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਅਧਿਆਪਕਾਂ ਦੇ ਗਿਆਨ ਅਤੇ ਅਧਿਆਪਨ ਕੌਂਸਲਾਂ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਤਜਰਬੇ-ਆਧਾਰਿਤ ਸਿੱਖਿਆ ਅਤੇ ਰਣਨੀਤੀਆਂ ਵਿਸ਼ੇ ’ਤੇ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿਚ ਸ੍ਰੀ ਮਾਨ ਕਾਰਤੀਕੇ ਅਕਾਦਮਿਕ ਐਕਸੀਲੈਂਸ ਕੋਚ ਅਤੇ ਅਸੀਸ ਬਾਂਸਲ, ਡਵੀਜ਼ਨਲ ਮੈਨੇਜਰ, ਇੰਗਲਿਸ਼ ਪ੍ਰੈੱਸ ਨੇ ਸਰੋਤ ਵਿਅਕਤੀਆਂ ਵਜੋਂ ਸ਼ਿਰਕਤ ਕੀਤੀ। ਵਰਕਸ਼ਾਪ ਦੌਰਾਨ ਸ੍ਰੋਤ ਵਿਅਕਤੀਆਂ ਨੇ ਅਧਿਆਪਕਾਂ ਨੂੰ ਪ੍ਰਯੋਗਾਤਮਿਕ ਸਿੱਖਿਆ ਦੀ ਮਹੱਤਤਾ, ਵਿਦਿਆਰਥੀਆਂ ਨੂੰ ਗਤੀਵਿਧੀਆਂ ਰਾਹੀਂ ਸਿੱਖਿਆ ਦੇਣ ਦੇ ਢੰਗ ਅਤੇ ਪ੍ਰਭਾਵਸ਼ਾਲੀ ਅਧਿਆਪਨ ਰਣਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਨਾਲ ਵੱਖ-ਵੱਖ ਗਤੀਵਿਧੀਆਂ ਅਤੇ ਵਿਹਾਰਕ ਤਰੀਕੇ ਸਾਂਝੇ ਕੀਤੇ, ਜਿਨ੍ਹਾਂ ਰਾਹੀਂ ਕਲਾਸ-ਰੂਮ ਸਿੱਖਿਆ ਨੂੰ ਹੋਰ ਰੁਚਿਕਰ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਸਕੂਲ ਪ੍ਰਿੰਸੀਪਲ ਮੋਨਿਕਾ ਗਰਗ ਨੇ ਸ੍ਰੋਤੇ ਵਿਅਕਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਨਵੀਆਂ ਅਧਿਆਪਨ ਤਕਨੀਕਾਂ ਨਾਲ ਜੋੜਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਵੀਆਂ ਸਿੱਖਿਆਤਮਕ ਰਣਨੀਤੀਆਂ ਸਿੱਖੀਆਂ।
Ad Position 22
No active advertisement
ਪਿਛਲੀ ਖ਼ਬਰ ਪੱਖੋਕੇ-ਸ਼ਹਿਣਾ ਸੜਕ ਦਾ ਨਿਰਮਾਣ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ ਅਗਲੀ ਖ਼ਬਰ ਹੰਡਿਆਇਆ ਵਿਖੇ ਕਿਸਾਨ ਮੇਲਾ ਭਲਕੇ
Ad Position 24