ਪੱਖੋਕੇ-ਸ਼ਹਿਣਾ ਸੜਕ ਦਾ ਨਿਰਮਾਣ ਜਲਦ ਸ਼ੁਰੂ ਕਰਵਾਉਣ ਦਾ ਭਰੋਸਾ
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਨੀਤੀਆਂ ਤਹਿਤ ਅੱਜ ਪਿੰਡ ਪੱਖੋਕੇ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿੰਡ ਵਾਸੀਆਂ ਅਤੇ ਪੰਚਾਇਤ ਵਲੋਂ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਆਗੂਆਂ ਦੇ ਸਾਹਮਣੇ ਰੱਖੀਆਂ ਗਈਆਂ।
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਨੀਤੀਆਂ ਤਹਿਤ ਅੱਜ ਪਿੰਡ ਪੱਖੋਕੇ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿੰਡ ਵਾਸੀਆਂ ਅਤੇ ਪੰਚਾਇਤ ਵਲੋਂ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਆਗੂਆਂ ਦੇ ਸਾਹਮਣੇ ਰੱਖੀਆਂ ਗਈਆਂ। ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਜਗਸੀਰ ਸਿੰਘ ਚੀਮਾ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੱਖੋਕੇ ਤੋਂ ਸ਼ਹਿਣਾ ਨੂੰ ਜੋੜਨ ਵਾਲੀ ਮੁੱਖ ਸੜਕ, ਜੋ ਲੰਮੇ ਸਮੇਂ ਤੋਂ ਖ਼ਸਤਾ ਹਾਲਤ ਵਿਚ ਹੈ, ਦਾ ਨਿਰਮਾਣ ਕਾਰਜ ਬਹੁਤ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੁਹਤਬਰਾਂ ਵਲੋਂ ਹਲਕੇ ਦੇ ਵਿਕਾਸ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਸੜਕ ਦਾ ਮਸਲਾ ਹੱਲ ਕਰਵਾਉਣ ਦੇ ਭਰੋਸੇ ਬਦਲੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਜਗਸੀਰ ਸਿੰਘ ਚੀਮਾ ਦਾ ਸਿਰੋਪਾਓ ਪਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਚਾਇਤ ਨੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੀਟਿੰਗ ਵਿਚ ਪਿੰਡ ਦੇ ਪੰਚ, ਸਰਪੰਚ ਅਤੇ ਵੱਡੀ ਗਿਣਤੀ ਵਿਚ ‘ਆਪ’ ਵਰਕਰ ਤੇ ਨਗਰ ਨਿਵਾਸੀ ਹਾਜ਼ਰ ਸਨ।