28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਚੋਣ ਕਮਿਸ਼ਨ ਬਾਰੇ ਮਨਘੜਤ ਕਹਾਣੀਆਂ ਕਾਂਗਰਸ ਅਤੇ ਇੰਡੀਆ ਗੱਠਜੋੜ ਦੀ ਹਤਾਸ਼ਾ ਦਾ ਨਤੀਜਾ-ਨੀਟਾ

ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰੀ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਣਾ, ਕਾਂਗਰਸ ਅਤੇ ਇੰਡੀ ਗਠਜੋੜ ਦੀ ਹਤਾਸ਼ਾ ਦਾ ਨਤੀਜਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਹੁਣ ਤਿੰਨੇ ਚੋਣ ਕਮਿਸ਼ਨਰਾਂ ਵਲੋਂ ਬੈਠਕ ਤੋਂ ਬਾਅਦ ਸਾਂਝਾ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਨੂੰ ਮੂੰਹ ਲੁਕਾਉਣ ਲਈ ਥਾਂ ਨਹੀਂ ਮਿਲ ਰਹੀ।

Ad Position 21
No active advertisement
ਅਜੀਤ ਡੈਸਕ 29-09-2026
ਬਰਨਾਲਾ, 28 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰੀ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕਣਾ, ਕਾਂਗਰਸ ਅਤੇ ਇੰਡੀ ਗਠਜੋੜ ਦੀ ਹਤਾਸ਼ਾ ਦਾ ਨਤੀਜਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਹੁਣ ਤਿੰਨੇ ਚੋਣ ਕਮਿਸ਼ਨਰਾਂ ਵਲੋਂ ਬੈਠਕ ਤੋਂ ਬਾਅਦ ਸਾਂਝਾ ਬਿਆਨ ਜਾਰੀ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਨੂੰ ਮੂੰਹ ਲੁਕਾਉਣ ਲਈ ਥਾਂ ਨਹੀਂ ਮਿਲ ਰਹੀ। ਸ੍ਰੀ ਨੀਟਾ ਨੇ ਕਿਹਾ ਕਿ ਕਦੇ ਵੋਟਿੰਗ ਮਸ਼ੀਨਾਂ ਅਤੇ ਕਦੇ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਚੁੱਕਣਾ ਕਾਂਗਰਸ ਦੀ ਆਦਤ ਬਣ ਚੁੱਕੀ ਹੈ। ਇਕ ਤੋਂ ਬਾਅਦ ਇੱਕ ਚੋਣਾਂ ਦੀ ਹਾਰ ਤੋਂ ਬਾਅਦ ਲਾਚਾਰ ਇੰਡੀ ਗੱਠਜੋੜ ਨੇ ਹੁਣ ਕੇਂਦਰੀ ਚੋਣ ਕਮਿਸ਼ਨ ਨੂੰ ਨਿਸ਼ਾਨਾ ਬਣਾਉਣ ਦੀ ਚਾਲ ਚੱਲੀ ਸੀ, ਜੋ ਹੁਣ ਪੂਰੀ ਤਰ੍ਹਾਂ ਨਾਕਾਮ ਹੋ ਗਈ ਅਤੇ ਇਨ੍ਹਾਂ ਦਾ ਭਾਂਡਾ ਫੁੱਟ ਗਿਆ। ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰਾਂ ਡਾ. ਐੱਸ.ਐੱਸ. ਸੰਧੂ ਤੇ ਡਾ. ਵਿਵੇਕ ਜੋਸ਼ੀ ਦੀ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਸਾਂਝੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਭਰ ਵਿਚ ਜਾਰੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਸਮੇਤ ਕਮਿਸ਼ਨ ਦੇ ਸਾਰੇ ਅਹਿਮ ਫ਼ੈਸਲੇ ਸਰਬਸੰਮਤੀ ਨਾਲ ਲਏ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ਦੇ ਬਾਜ਼ਾਰ ’ਚ ਪਾਣੀ ਨਿਕਾਸੀ ਦੀ ਦਹਾਕਿਆਂ ਪੁਰਾਣੀ ਸਮੱਸਿਆ ਹੋਵੇਗੀ ਹੱਲ ਅਗਲੀ ਖ਼ਬਰ ਅੱਧੇ ਘੰਟੇ ਦੀ ਬਰਸਾਤ ਨੇ ਮੰਡੀ ਨੂੰ ਫਿਰ ਛੱਪੜ ਦੇ ਰੂਪ ’ਚ ਕੀਤਾ ਤਬਦੀਲ
Ad Position 24