28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜਿਜ਼ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮਹਿਲ ਕਲਾਂ, 28 ਸਤੰਬਰ (ਤਰਸੇਮ ਸਿੰਘ ਗਹਿਲ)-ਐੱਸ. ਬੀ.

Ad Position 21
No active advertisement
ਅਜੀਤ ਡੈਸਕ 29-09-2026
ਮਹਿਲ ਕਲਾਂ, 28 ਸਤੰਬਰ (ਤਰਸੇਮ ਸਿੰਘ ਗਹਿਲ)-ਐੱਸ.ਬੀ.ਐੱਸ. ਗਰੁੱਪ ਆਫ਼ ਕਾਲਜ, ਮਹਿਲ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਕਾਲਜ ਦਾ ਸਮੁੱਚਾ ਕੈਂਪਸ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਅਤੇ ਪ੍ਰਿੰਸੀਪਲ ਵੱਲੋਂ ਸਾਂਝੇ ਤੌਰ ’ਤੇ ਸ਼ਹੀਦ ਭਗਤ ਸਿੰਘ ਦੀ ਫੋਟੋ ’ਤੇ ਫੁੱਲਮਾਲਾ ਅਰਪਣ ਕਰ ਕੇ ਕੀਤੀ ਉਪਰੰਤ ਸ਼ਹੀਦਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਸਮੇਂ ਕਾਲਜ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਪਿੰਡ ਬੰਗਾ ਵਿਚ ਹੋਇਆ ਸੀ। ਉਨ੍ਹਾਂ ਨੇ 23 ਸਾਲ ਦੀ ਉਮਰ ਵਿਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਸੋਚ ਸਿਰਫ਼ ਅੰਗਰੇਜ਼ਾਂ ਨੂੰ ਕੱਢਣ ਤੱਕ ਸੀਮਤ ਨਹੀਂ ਸੀ, ਸਗੋਂ ਉਹ ਇੱਕ ਅਜਿਹਾ ਭਾਰਤ ਚਾਹੁੰਦੇ ਸਨ ਜਿੱਥੇ ਗ਼ਰੀਬੀ, ਅਨਪੜ੍ਹਤਾ ਅਤੇ ਭ੍ਰਿਸ਼ਟਾਚਾਰ ਨਾ ਹੋਵੇ। ਬੁਲਾਰਿਆਂ ਨੇ ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਅੱਜ ਦੀ ਸਭ ਤੋਂ ਵੱਡੀ ਦੇਸ਼ ਭਗਤੀ ਨਸ਼ਿਆਂ ਨੂੰ ਛੱਡ ਕੇ, ਚੰਗੀ ਸਿੱਖਿਆ ਹਾਸਲ ਕਰ ਕੇ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਾ ਹੈ। ਭਗਤ ਸਿੰਘ ਨੇ ਕਿਹਾ ਸੀ ਕਿ ‘ਲਿਖਣਾ ਕ੍ਰਾਂਤੀ ਦੀ ਤਲਵਾਰ ਨੂੰ ਤਿੱਖਾ ਕਰਦਾ ਹੈ’, ਇਸ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਸੈਂਕੜੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਡੀ.ਸੀ. ਦਫ਼ਤਰ ਦੀ ਲਿਫ਼ਟ ਖਰਾਬ ਹੋਣ ਕਾਰਨ ਤਿੰਨ ਮੁਲਾਜ਼ਮ ਵਿਚ ਫਸੇ
Ad Position 24