29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਿਹਤ ਵਿਭਾਗ ਵਲੋਂ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ, ਪੋਸਟਰ ਕੀਤਾ ਜਾਰੀ

ਬਰਨਾਲਾ, 29 ਸਤੰਬਰ (ਨਰਿੰਦਰ ਅਰੋੜਾ)- ਸਿਹਤ ਵਿਭਾਗ ਬਰਨਾਲਾ ਵਲੋਂ ਵਿਸ਼ਵ ਦਿਲ ਦਿਵਸ ਮੌਕੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਦੇ ਹੋਏ ਪੋਸਟਰ ਜਾਰੀ ਕੀਤਾ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਔਜਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਨੇ ਦੱਸਿਆ ਕਿ ਸਹੀ ਸਮੇਂ ’ਤੇ ਜਾਂਚ ਅਤੇ ਸੰਤੁਲਿਤ ਖ਼ੁਰਾਕ ਬਹੁਤ ਜ਼ਰੂਰੀ ਹੈ।

Ad Position 21
No active advertisement
ਵਿਸ਼ਵ ਦਿਲ ਦਿਵਸ ਮੌਕੇ ਸਿਹਤ ਵਿਭਾਗ ਦੀ ਅਧਿਕਾਰੀ ਪੋਸਟਰ ਜਾਰੀ ਕਰਦੇ ਹੋਏ। ਅਜੀਤ ਤਸਵੀਰ 30-09-2026
ਬਰਨਾਲਾ, 29 ਸਤੰਬਰ (ਨਰਿੰਦਰ ਅਰੋੜਾ)- ਸਿਹਤ ਵਿਭਾਗ ਬਰਨਾਲਾ ਵਲੋਂ ਵਿਸ਼ਵ ਦਿਲ ਦਿਵਸ ਮੌਕੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਦੇ ਹੋਏ ਪੋਸਟਰ ਜਾਰੀ ਕੀਤਾ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾਕਟਰ ਹਰੀਪਾਲ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਔਜਲਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ ਨੇ ਦੱਸਿਆ ਕਿ ਸਹੀ ਸਮੇਂ ’ਤੇ ਜਾਂਚ ਅਤੇ ਸੰਤੁਲਿਤ ਖ਼ੁਰਾਕ ਬਹੁਤ ਜ਼ਰੂਰੀ ਹੈ। 40 ਸਾਲ ਦੀ ਉਮਰ ਤੋਂ ਬਾਅਦ ਹਰੇਕ ਨਾਗਰਿਕ ਨੂੰ ਸਮੇਂ-ਸਮੇਂ ’ਤੇ ਆਪਣੇ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਪਹਿਲੇ ਸਮਿਆਂ ਵਿਚ ਜ਼ਿਆਦਾਤਰ ਦਿਲ ਦੇ ਰੋਗ ਬਜ਼ੁਰਗ ਅਵਸਥਾ ਭਾਵ 60 ਸਾਲ ਦੀ ਉਮਰ ਤੋਂ ਬਾਅਦ ਹੁੰਦੇ ਸਨ । ਪਰ ਅੱਜ-ਕੱਲ੍ਹ ਬਦਲ ਰਹੀ ਜੀਵਨ ਸ਼ੈਲੀ, ਫਾਸਟ ਫੂਡ, ਤਣਾਅ ਭਰੀ ਜ਼ਿੰਦਗੀ, ਸਰੀਰਕ ਕਸਰਤ ਦੀ ਘਾਟ ਅਤੇ ਖਾਣ-ਪੀਣ ਦੀਆਂ ਗ਼ਲਤ ਆਦਤਾਂ ਕਾਰਨ ਨੌਜਵਾਨ ਉਮਰ ਵਿਚ ਵੀ ਦਿਲ ਦੇ ਦੌਰੇ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ । ਜੇਕਰ ਕਿਸੇ ਵੀ ਵਿਅਕਤੀ ਨੂੰ ਛਾਤੀ ਵਿਚ ਦਰਦ ਜਾਂ ਖਿੱਚ ਮਹਿਸੂਸ ਹੋਣਾ, ਸਾਹ ਚੜ੍ਹਨਾ ਅਤੇ ਸਾਹ ਲੈਣ ਵਿਚ ਤਕਲੀਫ਼ ਹੋਣਾ, ਅਚਾਨਕ ਠੰਡਾ ਪਸੀਨਾ ਆਉਣਾ, ਬੇਹੋਸ਼ੀ ਜਾਂ ਚੱਕਰ ਆਉਣਾ ਵਰਗੇ ਲੱਛਣ ਦਿਖਾਈ ਦੇਣ ਤਾਂ ਇਸ ਨੂੰ ਬਿਲਕੁਲ ਵੀ ਨਜ਼ਰ ਅੰਦਾਜ਼ ਨਾ ਕੀਤਾ ਜਾਵੇ ਅਤੇ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਪਹੁੰਚ ਕੇ ਆਪਣਾ ਇਲਾਜ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਵੈੱਬਸਾਈਟ ’ਤੇ ਡਾਟੇ ਦੇ ਗ਼ਲਤ ਇੰਦਰਾਜ ਕਾਰਨ ਮੁਲਾਜ਼ਮ ਬਕਾਏ ਦੀਆਂ ਕਿਸ਼ਤਾਂ ਤੋਂ ਵਾਂਝੇ ਅਗਲੀ ਖ਼ਬਰ ਪਿੰਡ ਉੱਗੋਕੇ ਵਿਖੇ ਭਗਤ ਰਵਿਦਾਸ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ 2 ਤੋਂ
Ad Position 24