ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਵਿਖੇ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਟੱਲੇਵਾਲ, 29 ਸਤੰਬਰ (ਸੋਨੀ ਚੀਮਾ)- ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਮਿਲ ਕੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਦੋਨੋਂ ਰੈੱਡ ਅਤੇ ਗਰੀਨ ਹਾਊਸ ਵਿਚਕਾਰ ਭਗਤ ਸਿੰਘ ਦੇ ਜੀਵਨ ਅਤੇ ਸੰਘਰਸ਼ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ।
ਟੱਲੇਵਾਲ, 29 ਸਤੰਬਰ (ਸੋਨੀ ਚੀਮਾ)- ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਮਿਲ ਕੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਦੋਨੋਂ ਰੈੱਡ ਅਤੇ ਗਰੀਨ ਹਾਊਸ ਵਿਚਕਾਰ ਭਗਤ ਸਿੰਘ ਦੇ ਜੀਵਨ ਅਤੇ ਸੰਘਰਸ਼ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਸ਼ਹੀਦ ਭਗਤ ਸਿੰਘ ਦੇ ਜੀਵਨ, ਆਜ਼ਾਦੀ ਸੰਗਰਾਮ, ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਵਿਚ ਪਾਏ ਯੋਗਦਾਨ ਨਾਲ ਸੰਬੰਧਿਤ ਵੱਖ-ਵੱਖ ਪ੍ਰਸ਼ਨ ਪੁੱਛੇ ਗਏ। ਇਸ ਤਹਿਤ ਵਿਦਿਆਰਥੀਆਂ ਨੇ ਆਪਣੀ ਬੌਧਿਕ ਸਮਰੱਥਾ ਅਤੇ ਜਾਣਕਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਖ਼ਤ ਮੁਕਾਬਲੇ ਵਿਚ ਰੈੱਡ ਹਾਊਸ ਨੇ ਜਿੱਤ ਪ੍ਰਾਪਤ ਕੀਤੀ। ਇਸ ਉਪਰੰਤ ਸਕੂਲ ਦੇ ਪ੍ਰਿੰਸੀਪਲ ਮਨਕੰਵਲ ਸਿੰਘ ਅਤੇ ਸਕੂਲ ਦੇ ਵਾਇਸ ਹੈੱਡ ਮੈਡਮ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਮੈਡਮ ਸੰਦੀਪ ਕੌਰ, ਨਰਿੰਦਰਪਾਲ ਕੌਰ, ਸੁਰਿੰਦਰ ਕੌਰ, ਪੂਜਾ ਵਰਮਾ, ਮਨਦੀਪ ਕੌਰ, ਸੁਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸੰਦੀਪ ਕੌਰ ਦੀਪਾ, ਹਰਜਿੰਦਰ ਕੌਰ, ਸੀਮਾ, ਯਸ਼ਪਾਲ ਕੌਰ ਹਾਜ਼ਰ ਸਨ ।