30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਆਂਗਣਵਾੜੀ ਮੁਲਾਜ਼ਮਾਂ ਵਲੋਂ ਸੰਗਰੂਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਭਲਕੇ

ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮਿਤੀ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ’ਚ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਪਹੁੰਚਣਗੀਆਂ ।

Ad Position 21
No active advertisement
ਦਲਜੀਤ ਕੌਰ, ਜ਼ਿਲ੍ਹਾ ਪ੍ਰਧਾਨ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਰਨਾਲਾ। 30-09-2026
ਬਰਨਾਲਾ, 29 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮਿਤੀ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ’ਚ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਪਹੁੰਚਣਗੀਆਂ । ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਲਜੀਤ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪਰ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਕੋਈ ਮਸਲਾ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ, ਜੋ ਅੱਜ ਤੱਕ ਲਾਗੂ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਆਂਗਣਵਾੜੀ ਕੇਂਦਰਾਂ ’ਚ ਆ ਰਿਹਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਰਾਹੀਂ ਦਿੱਤਾ ਜਾ ਰਿਹਾ ਹੈ ਜਿਸ ਦੀ ਕੁਆਲਿਟੀ ਠੀਕ ਨਹੀਂ ਹੈ, ਜਿਸ ਨੂੰ ਲੈ ਕੇ ਜਥੇਬੰਦੀ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਕੇਂਦਰਾਂ ਦੇ ਵਿਚ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਤਾਜ਼ਾ ਬਣਾ ਕੇ ਦਿੱਤਾ ਜਾਵੇ ਅਤੇ ਆਂਗਣਵਾੜੀ ਹੈਲਪਰ ਦੁਆਰਾ ਬਣਾਇਆ ਜਾਵੇ ਜਿਸ ਤਰਾਂ ਪਹਿਲਾਂ ਬਣਦਾ ਸੀ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਇਸ ਮੌਕੇ ਪ੍ਰੈੱਸ ਸਕੱਤਰ ਜਸਪਾਲ ਕੌਰ, ਸਰਕਲ ਪ੍ਰਧਾਨ ਗੁਰਮੀਤ ਕੌਰ ਸੰਘੇੜਾ, ਕਿਰਨਾ ਰਾਣੀ, ਅੰਗੂਰੀ ਦੇਵੀ, ਹਰਕਿਰਤ ਕੌਰ ਧੌਲਾ, ਗੁਰਮੀਤ ਕੌਰ ਕਾਲੇਕੇ, ਗੁਰਪ੍ਰੀਤ ਕੌਰ, ਪਰਮਜੀਤ ਕੌਰ, ਜਸਵੀਰ ਕੌਰ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਬੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਖੇਡ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਵਿਖੇ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Ad Position 24