ਬਰਨਾਲਾ ਮੰਡੀ ’ਚ ਬਾਸਮਤੀ 1509 ਦੀ ਫ਼ਸਲ 4650 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਅਗਵਾਈ ਹੇਠ ਬਾਸਮਤੀ ਕਿਸਮ 1509 ਦੀ ਫ਼ਸਲ ਦੀ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦਾ ਬਹੁਤ ਵਧੀਆ ਭਾਅ ਮਿਲ ਰਿਹਾ ਹੈ। ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਬਰਨਾਲਾ ਅਨਾਜ ਮੰਡੀ ਵਿਚ ਅੱਜ ਬਾਸਮਤੀ ਦੀ ਫ਼ਸਲ 4650 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਹੈ।
ਬਰਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅਨਾਜ ਮੰਡੀ ਬਰਨਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਦੀ ਅਗਵਾਈ ਹੇਠ ਬਾਸਮਤੀ ਕਿਸਮ 1509 ਦੀ ਫ਼ਸਲ ਦੀ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਲਗਾਤਾਰ ਜਾਰੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦਾ ਬਹੁਤ ਵਧੀਆ ਭਾਅ ਮਿਲ ਰਿਹਾ ਹੈ। ਪ੍ਰਧਾਨ ਦਰਸ਼ਨ ਸਿੰਘ ਸੰਘੇੜਾ ਨੇ ਦੱਸਿਆ ਕਿ ਬਰਨਾਲਾ ਅਨਾਜ ਮੰਡੀ ਵਿਚ ਅੱਜ ਬਾਸਮਤੀ ਦੀ ਫ਼ਸਲ 4650 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਬਾਸਮਤੀ ਦੀ ਖ਼ਰੀਦ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਫ਼ਸਲ ਦੀ ਵਧੀਆ ਮੁੱਲ ਪ੍ਰਾਪਤ ਕਰਨ ਲਈ ਉਹ ਆਪਣੀ ਬਾਸਮਤੀ ਦੀ ਫ਼ਸਲ ਬਰਨਾਲਾ ਅਨਾਜ ਮੰਡੀ ਵਿਚ ਲੈ ਕੇ ਆਉਣ। ਇਸ ਮੌਕੇ ਵਿਵੇਕ ਸਿੰਗਲਾ, ਮਦਨ ਲਾਲ, ਸੋਮਨਾਥ ਸਹੌਰੀਆ, ਟਿੰਕੂ ਢਿੱਲੋਂ, ਸੁਦਰਸ਼ਨ, ਜਤਿੰਦਰ ਜੇ.ਕੇ., ਰਾਕੇਸ਼ ਰੰਗੀਆਂ ਆਦਿ ਆੜ੍ਹਤੀਏ ਹਾਜ਼ਰ ਸਨ।