30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਖ਼ਰੀਦ ਕੇਂਦਰਾਂ ਅਤੇ ਸ਼ੈਲਰਾਂ ਦੀ ਅਚਨਚੇਤ ਚੈਕਿੰਗ

ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ ਵਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਬ-ਡਵੀਜ਼ਨ ਤਪਾ ਦੇ ਖ਼ਰੀਦ ਕੇਂਦਰਾਂ ਅਤੇ ਸ਼ੈਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜੋ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ ਅਤੇ ਕਿਸਾਨਾਂ ਨੂੰ ਮੰਡੀ ਵਿਚ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਵਲੋਂ ਮੰਡੀਆਂ ਦੀ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਛਾਂ, ਬਿਜਲੀ, ਵਾਸ਼ਰੂਮ ਆਦਿ ਲੋੜੀਂਦੇ ਪ੍ਰਬੰਧ ਤੁਰੰਤ ਪੂਰੇ ਕਰਨ ਸਬੰਧੀ ਹਾਜ਼ਰ ਅਧਿਕਾਰੀਆਂ ਨੂੰ ਮੌਕੇ ਹਦਾਇਤਾਂ ਜਾਰੀ ਕੀਤੀਆਂ।

Ad Position 21
No active advertisement
ਅਜੀਤ ਡੈਸਕ 01-10-2026
ਤਪਾ ਮੰਡੀ, 30 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ ਵਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਬ-ਡਵੀਜ਼ਨ ਤਪਾ ਦੇ ਖ਼ਰੀਦ ਕੇਂਦਰਾਂ ਅਤੇ ਸ਼ੈਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਜੋ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ ਅਤੇ ਕਿਸਾਨਾਂ ਨੂੰ ਮੰਡੀ ਵਿਚ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਵਲੋਂ ਮੰਡੀਆਂ ਦੀ ਸਾਫ਼ ਸਫ਼ਾਈ, ਪੀਣ ਵਾਲੇ ਪਾਣੀ, ਛਾਂ, ਬਿਜਲੀ, ਵਾਸ਼ਰੂਮ ਆਦਿ ਲੋੜੀਂਦੇ ਪ੍ਰਬੰਧ ਤੁਰੰਤ ਪੂਰੇ ਕਰਨ ਸਬੰਧੀ ਹਾਜ਼ਰ ਅਧਿਕਾਰੀਆਂ ਨੂੰ ਮੌਕੇ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਐਸ.ਡੀ.ਐਮ ਆਯੂਸ ਗੋਇਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਤਹਿਸੀਲਦਾਰ ਤਪਾ ਬੇਅੰਤ ਸਿੰਘ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਕੁਮਾਰ ਟਾਂਡਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ, ਅਸ਼ੋਕ ਕੁਮਾਰ ਮੌੜ, ਖੇਮ ਢੀਂਗਰਾ, ਪ੍ਰਦੀਪ ਮਾਰਵਾੜੀ, ਸੇਠੀ ਸ਼ਰਮਾ, ਜਵਾਹਰ ਲਾਲ ਕਾਂਸਲ, ਬੱਬੂ ਮਲੋਟ ਵਾਲਾ, ਰੋਬਿਨ ਗਰਗ ਰੂਬੀ ਤੋਂ ਇਲਾਵਾ ਧਰਮਿੰਦਰ ਸਿੰਘ ਸੋਨੂ ਮਾਂਗਟ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਦਰ ਬਾਜ਼ਾਰ ’ਚ ਖੜ੍ਹਦੇ ਬੇਤਰਤੀਬੇ ਵਾਹਨ ਰਾਹਗੀਰਾਂ ਲਈ ਬਣੇ ਸਿਰਦਰਦੀ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਨੂੰ ਪਰਾਲੀ ਮੁਕਤ ਬਣਾਉਣ ਲਈ ਤਿਆਰ ਕੀਤਾ ਵਿਸ਼ੇਸ਼ ਰੋਡਮੈਪ
Ad Position 24