ਐਡਵੋਕੇਟ ਗੁਰਮੁਖ ਸਿੰਘ ਵਲੋਂ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ
ਮਹਿਲ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਐਡਵੋਕੇਟ ਗੁਰਮੁਖ ਸਿੰਘ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਨਵੀਂ ਦਿੱਲੀ ਵਿਖੇ ਇਕ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਐਡਵੋਕੇਟ ਗੁਰਮੁਖ ਸਿੰਘ ਨੇ ਸਭ ਤੋਂ ਪਹਿਲਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਨ
ਨਵੀਂ ਦਿੱਲੀ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਨ ਸਮੇਂ ਐਡਵੋਕੇਟ ਗੁਰਮੁਖ ਸਿੰਘ। ਅਜੀਤ ਤਸਵੀਰ
01-10-2026
ਮਹਿਲ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਟਿਕਟ ਦੇ ਮਜ਼ਬੂਤ ਦਾਅਵੇਦਾਰ ਐਡਵੋਕੇਟ ਗੁਰਮੁਖ ਸਿੰਘ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨਾਲ ਨਵੀਂ ਦਿੱਲੀ ਵਿਖੇ ਇਕ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਐਡਵੋਕੇਟ ਗੁਰਮੁਖ ਸਿੰਘ ਨੇ ਸਭ ਤੋਂ ਪਹਿਲਾਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਦੋਵਾਂ ਆਗੂਆਂ ਦਰਮਿਆਨ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਅਤੇ ਖ਼ਾਸ ਤੌਰ ’ਤੇ ਹਲਕਾ ਮਹਿਲ ਕਲਾਂ ਦੇ ਜ਼ਮੀਨੀ ਹਾਲਾਤਾਂ ਤੇ ਸੰਗਠਨਾਤਮਕ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਐਡਵੋਕੇਟ ਗੁਰਮੁਖ ਸਿੰਘ ਨੇ ਸਚਿਨ ਪਾਇਲਟ ਨੂੰ ਹਲਕਾ ਮਹਿਲ ਕਲਾਂ ਅੰਦਰ ਪਾਰਟੀ ਗਤੀਵਿਧੀਆਂ, ਵਰਕਰਾਂ ਦੇ ਉਤਸ਼ਾਹ ਅਤੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਉਹ ਕਾਂਗਰਸ ਪਾਰਟੀ ਦੇ ਸਮੁੱਚੇ ਕੇਡਰ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਇਸ ਮੌਕੇ ਇੰਚਾਰਜ ਸਚਿਨ ਪਾਇਲਟ ਨੇ ਐਡਵੋਕੇਟ ਗੁਰਮੁਖ ਸਿੰਘ ਨੂੰ ਹਲਕੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ ਮੁੱਦਿਆਂ ’ਤੇ ਡਟ ਕੇ ਪਹਿਰਾ ਦੇਣ ਦੀ ਪ੍ਰੇਰਨਾ ਦਿੱਤੀ।