01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪੱਖੋ ਕਲਾਂ ਦੇ ਕਈ ਨੌਜਵਾਨ ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ ਵਿਚ ਕਾਂਗਰਸ ’ਚ ਸ਼ਾਮਿਲ

ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਦੇ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਬਰਨਾਲਾ, ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਭਦੌੜ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸੀ ਆਗੂ ਸੁਰਜੀਤ ਸਿੰਘ ਭਗਤਪੁਰਾ ਦੀ ਪੇ੍ਰਰਨਾ ਸਦਕਾ ਨੌਜਵਾਨ ਅਮਰੀਕ ਸਿੰਘ ਪੱਖੋ ਕਲਾਂ ਸਰਕਲ ਪ੍ਰਧਾਨ ਆਈ.

Ad Position 21
No active advertisement
ਅਜੀਤ ਡੈਸਕ 01-10-2026
ਰੂੜੇਕੇ ਕਲਾਂ, 30 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਦੇ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਬਰਨਾਲਾ, ਪਿਰਮਲ ਸਿੰਘ ਧੌਲਾ ਸਾਬਕਾ ਵਿਧਾਇਕ ਭਦੌੜ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸੀ ਆਗੂ ਸੁਰਜੀਤ ਸਿੰਘ ਭਗਤਪੁਰਾ ਦੀ ਪੇ੍ਰਰਨਾ ਸਦਕਾ ਨੌਜਵਾਨ ਅਮਰੀਕ ਸਿੰਘ ਪੱਖੋ ਕਲਾਂ ਸਰਕਲ ਪ੍ਰਧਾਨ ਆਈ.ਟੀ ਸੈਲ ਸਰਕਲ ਰੂੜੇਕੇ ਕਲਾਂ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਹਨ। ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਮੈਂਬਰ ਬਲਾਕ ਸੰਮਤੀ ਸਾਬਕਾ ਸਰਪੰਚ ਮਹਿੰਦਰਪਾਲ ਸ਼ਰਮਾ, ਬਲਦੇਵ ਸਿੰਘ, ਜਗਸੀਰ ਸਿੰਘ, ਯੂਥ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਰੂੜੇਕੇ ਖ਼ੁਰਦ, ਜਗਸੀਰ ਸਿੰਘ, ਮੈਂਬਰ ਹਰਪਾਲ ਸਿੰਘ, ਅੰਬੂ ਰਾਮ, ਸੰਤੋਖ ਸਿੰਘ, ਸੇਵਕ ਸਿੰਘ, ਐਸੀ ਰਾਮ, ਰਾਂਝਾ ਰਾਮ, ਬਾਬਾ ਸਵਰਨ ਰਾਮ, ਚਰਨਾ ਰਾਮ, ਛਿੰਦਾ ਰਾਮ, ਰਣਜੀਤ ਸਿੰਘ, ਗੋਬਿੰਦ ਸਿੰਘ, ਰਾਜੂ ਸਿੰਘ, ਮਲਕੀਤ ਸਿੰਘ, ਅਮਰਨਾਥ, ਰੁਲਦੂ ਸਿੰਘ ਤੋਂ ਇਲਾਵਾ ਕਾਂਗਰਸੀ ਵਰਕਰ ਅਹੁਦੇਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਦੀ ਸਾਲਾਨਾ ਮੀਟਿੰਗ ਹੋਈ ਤਿੰਨ ਅਕੈਡਮੀਆਂ ’ਚ 220 ਖਿਡਾਰੀ ਮੁਫ਼ਤ ਲੈ ਰਹੇ ਸਿਖਲਾਈ ਅਗਲੀ ਖ਼ਬਰ ਐਡਵੋਕੇਟ ਗੁਰਮੁਖ ਸਿੰਘ ਵਲੋਂ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ
Ad Position 24