01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ‘ਅਚੀਵਰਜ਼ ਪੁਰਸਕਾਰ ਸਮਾਰੋਹ’ ਕਰਵਾਇਆ

ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)- ਵਾਈ. ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਐਨ.

Ad Position 21
No active advertisement
ਅਜੀਤ ਡੈਸਕ 01-10-2026
ਬਰਨਾਲਾ, 30 ਸਤੰਬਰ (ਅਸ਼ੋਕ ਭਾਰਤੀ)- ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਐਨ.ਸੀ.ਸੀ. ਲਈ ਨਵੇਂ ਚੁਣੇ ਗਏ ਕੈਡਿਟਸ ਨੂੰ ਸਨਮਾਨਿਤ ਕਰਨ ਲਈ ‘ਅਚੀਵਰਜ਼ ਪੁਰਸਕਾਰ ਸਮਾਰੋਹ’ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਨਗਰ ਨਿਗਮ ਬਰਨਾਲਾ ਦੇ ਮੇਅਰ ਸ੍ਰੀ ਹਸਨਪ੍ਰੀਤ ਭਾਰਦਵਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਿੰਸੀਪਲ ਮੋਹਿਤ ਜਿੰਦਲ ਨੇ ਕਿਹਾ ਕਿ ਸੰਸਥਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 133 ਤਗਮੇ ਹਾਸਿਲ ਕੀਤੇ, ਜਦਕਿ 99 ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲਿਆ। ਸਕੂਲ ਦੀ ਯਾਤਰਾ ’ਚ ਇਕ ਹੋਰ ਮਹੱਤਵਪੂਰਨ ਮੀਲ ਪੱਥਰ ਉਸ ਸਮੇਂ ਜੁੜਿਆ ਜਦੋਂ ਵਾਈ.ਐਸ ਪਬਲਿਕ ਸਕੂਲ ਨੂੰ ਪਹਿਲੀ ਵਾਰ ਐਨ.ਸੀ.ਸੀ. ਦੀ ਮਨਜ਼ੂਰੀ ਪ੍ਰਾਪਤ ਹੋਈ। ਇਸ ਦੇ ਨਾਲ ਹੀ ਸਕੂਲ ਦੇ 25 ਵਿਦਿਆਰਥੀ ਪਹਿਲੇ ਐਨ.ਸੀ.ਸੀ. ਕੈਡਿਟਸ ਵਜੋਂ ਨਵੇਂ ਚੁਣੇ ਗਏ ਹਨ। ਜੇਤੂ ਵਿਦਿਆਰਥੀਆਂ ਤੇ ਨਵੇਂ ਚੁਣੇ ਗਏ ਐਨ.ਸੀ.ਸੀ. ਕੈਡਿਟਸ ਨੂੰ ਮੁੱਖ ਮਹਿਮਾਨ ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧ ਅਤੇ ਤਕਨੀਕਾਂ ਬਾਰੇ’ ਕਿਸਾਨ ਮੇਲਾ ਲਗਾਇਆ ਕਿਸਾਨ ਖੇਤ ’ਚ ਝੋਨੇ ਦ... ਅਗਲੀ ਖ਼ਬਰ ਪਿੰਡ ਚੂੰਘਾ ਵਿਖੇ ਸਮਾਜ ਸੇਵੀ ਆੜ੍ਹਤੀਆ ਪਰਿਵਾਰ ਨੇ ਅੱਖਾਂ ਜਾਂਚ ਦਾ ਸਾਲਾਨਾ ਕੈਂਪ ਲਗਵਾਇਆ
Ad Position 24