30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਦਿਆਰਥੀਆਂ ਨੂੰ ਭੁਚਾਲ ਦੌਰਾਨ ਸੁਰੱਖਿਅਤ ਅਤੇ ਉਸ ਤੋਂ ਬਚਾਓ ਦੇ ਤਰੀਕਿਆਂ ਸੰਬੰਧੀ ਦਿੱਤੀ ਜਾਣਕਾਰੀ

ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)-ਭੂਚਾਲ ਤੋਂ ਬਚਾਅ ਸਬੰਧੀ ਜਾਗਰੂਕਤਾ ਗਤੀਵਿਧੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਵਿਦਿਆਰਥੀਆਂ ਨੂੰ ਭੂਚਾਲ ਦੌਰਾਨ ਸੁਰੱਖਿਅਤ ਰਹਿਣ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣ ਲਈ ਕਰਵਾਈ ਗਈ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਧਾਲੀਵਾਲ, ਮੈਡਮ ਜਸਵਿੰਦਰ ਕੌਰ ਅਤੇ ਗਗਨਦੀਪ ਕੌਰ ਨੇ ਦੱਸਿਆ ਕਿ ਇਸ ਦੌਰਾਨ ਮੋਕ ਡਰਿੱਲ ਕਰਵਾਈ ਅਤੇ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਭੂਚਾਲ ਆਫ਼ਤ ਤੋਂ ਬਚਾਅ ਸਬੰਧੀ ਭਾਸ਼ਣ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਤਪਾ ਮੰਡੀ, 30 ਸਤੰਬਰ (ਵਿਜੇ ਸ਼ਰਮਾ)-ਭੂਚਾਲ ਤੋਂ ਬਚਾਅ ਸਬੰਧੀ ਜਾਗਰੂਕਤਾ ਗਤੀਵਿਧੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਵਿਦਿਆਰਥੀਆਂ ਨੂੰ ਭੂਚਾਲ ਦੌਰਾਨ ਸੁਰੱਖਿਅਤ ਰਹਿਣ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣ ਲਈ ਕਰਵਾਈ ਗਈ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਧਾਲੀਵਾਲ, ਮੈਡਮ ਜਸਵਿੰਦਰ ਕੌਰ ਅਤੇ ਗਗਨਦੀਪ ਕੌਰ ਨੇ ਦੱਸਿਆ ਕਿ ਇਸ ਦੌਰਾਨ ਮੋਕ ਡਰਿੱਲ ਕਰਵਾਈ ਅਤੇ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਭੂਚਾਲ ਆਫ਼ਤ ਤੋਂ ਬਚਾਅ ਸਬੰਧੀ ਭਾਸ਼ਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਬੱਚਿਆਂ ਨੂੰ ਭੂਚਾਲ ਆਉਣ ਸਮੇਂ ਘਬਰਾਉਣ ਦੀ ਬਜਾਏ ਸ਼ਾਂਤ ਰਹਿਣ, ਸੁਰੱਖਿਅਤ ਥਾਂ ’ਤੇ ਜਾਣ, ਮੇਜ਼ ਹੇਠਾਂ ਆਸਰਾ ਲੈਣ ਅਤੇ ਖਿੜਕੀਆਂ ਤੇ ਭਾਰੀ ਵਸਤੂਆਂ ਤੋਂ ਦੂਰ ਰਹਿਣ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸੁਰੱਖਿਆ ਦੇ ਨਿਯਮਾਂ ਨੂੰ ਵਿਹਾਰਕ ਢੰਗ ਨਾਲ ਦੱਸਿਆ ਗਿਆ। ਕਿਉਂਕਿ ਇਹ ਜਾਗਰੂਕਤਾ ਹੀ ਸੁਰੱਖਿਆ ਦੀ ਪਹਿਲੀ ਪੌੜੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹੇਸ਼ ਸ਼ਰਮਾ ਨੀਟੂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਰੂੜੇਕੇ ਕਲਾਂ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ
Ad Position 24