02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਹਿਲ ਕਲਾਂ ਦੀ ਮੀਟਿੰਗ

ਮਹਿਲ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਦੌਰਾਨ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਮਹਿਲ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਯੂਨਿਟ ਮਹਿਲ ਕਲਾਂ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਇਕੱਤਰਤਾ ਦੌਰਾਨ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਲਈ 21 ਅਤੇ 22 ਅਕਤੂਬਰ ਨੂੰ ਸੰਗਰੂਰ ਵਿਖੇ ਲਗਾਏ ਜਾ ਰਹੇ ਦੋ ਰੋਜ਼ਾ ਰੋਸ ਧਰਨੇ ਨੂੰ ਮਹਿਲ ਕਲਾਂ ਯੂਨਿਟ ਵਲੋਂ ਪੂਰਨ ਸਮਰਥਨ ਦਿੱਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਇਸ ਧਰਨੇ ਵਿਚ ਮਹਿਲ ਕਲਾਂ ਖੇਤਰ ਤੋਂ ਪੈਨਸ਼ਨਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਜਨਰਲ ਸਕੱਤਰ ਸੁਰਿੰਦਰ ਕੁਮਾਰ ਅਤੇ ਖ਼ਜ਼ਾਨਚੀ ਪਵਨ ਕੁਮਾਰ ਨੇ ਕਿਹਾ ਕਿ ਪੈਨਸ਼ਨਰਾਂ ਨੇ ਜ਼ਿੰਦਗੀ ਦਾ ਲੰਮਾ ਸਮਾਂ ਸਰਕਾਰੀ ਸੇਵਾਵਾਂ ਨਿਭਾਉਣ ਵਿਚ ਲਗਾਇਆ ਹੈ, ਪ੍ਰੰਤੂ ਸਰਕਾਰ ਵਲੋਂ ਉਨ੍ਹਾਂ ਦੇ ਜਾਇਜ਼ ਹੱਕਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਸਮੇਂ ਨੱਥਾ ਸਿੰਘ ਮਹਿਲ ਖੁਰਦ, ਅਮਰਜੀਤ ਸਿੰਘ, ਕਰਤਾਰ ਸਿੰਘ, ਬਖਤੌਰ ਸਿੰਘ ਮੂੰਮ, ਦੀਪ ਸਿੰਘ, ਠਾਕੁਰ ਸਿੰਘ, ਪੂਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਥਾਪਨਾ ਦਿਵਸ ਮੌਕੇ ਟੈਲੀਫ਼ੋਨ ਐਕਸਚੇਂਜ ਮਹਿਲ ਕਲਾਂ ਵਿਖੇ ਧਾਰਮਿਕ ਸਮਾਗਮ ਅਗਲੀ ਖ਼ਬਰ ਬਰਨਾਲਾ ਵਿਖੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਕ ਆਗੂਆਂ ਦੀ ਸਾਂਝੀ ਮੀਟਿੰਗ
Ad Position 24