02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਧਾਇਕ ਕਾਲਾ ਢਿੱਲੋਂ ਨੇ ਦਿੱਲੀ ਵਿਖੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਕੀਤੀ ਚਰਚਾ

ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਆਪਣੀ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਢਿੱਲੋਂ ਨੇ ਦੱਸਿਆ ਕਿ ਸ੍ਰੀ ਸਚਿਨ ਪਾਇਲਟ ਨਾਲ ਬਤੌਰ ਵਿਧਾਇਕ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਚਰਚਾ ਕੀਤੀ।

Ad Position 21
No active advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨਾਲ ਮੁਲਾਕਾਤ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ। ਅਜੀਤ ਤਸਵੀਰ 02-10-2026
ਬਰਨਾਲਾ, 1 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਕਾਂਗਰਸ ਕਮੇਟੀ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਨਾਲ ਦਿੱਲੀ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਆਪਣੀ ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਢਿੱਲੋਂ ਨੇ ਦੱਸਿਆ ਕਿ ਸ੍ਰੀ ਸਚਿਨ ਪਾਇਲਟ ਨਾਲ ਬਤੌਰ ਵਿਧਾਇਕ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਚਰਚਾ ਕੀਤੀ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿਚ ਪੈਂਦੇ ਤਿੰਨ ਵਿਧਾਨ ਸਭਾ ਹਲਕੇ ਬਰਨਾਲਾ, ਮਹਿਲ ਕਲਾਂ, ਭਦੌੜ ਦੇ ਮੌਜੂਦਾ ਹਾਲਾਤਾਂ ਸਬੰਧੀ ਵੀ ਸ੍ਰੀ ਸਚਿਨ ਪਾਇਲਟ ਨਾਲ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਪੰਜਾਬ ਕਾਂਗਰਸ ਕਮੇਟੀ ਮਾਮਲਿਆਂ ਦੇ ਇੰਚਾਰਜ ਸ੍ਰੀ ਪਾਇਲਟ ਨਾਲ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਕਾਂਗਰਸ ਦੇ ਪਲੇਟਫ਼ਾਰਮ ਤੋਂ ਇਲਾਵਾ ਪੰਜਾਬ ਦੀ ਸੱਤਾਧਾਰੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਨਾਕਾਮੀਆਂ ਸਬੰਧੀ ਵੀ ਖੁੱਲ੍ਹ ਕੇ ਵਿਚਾਰ ਚਰਚਾ ਹੋਈ। ਵਿਧਾਇਕ ਢਿੱਲੋਂ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲੰਘੇ ਸਮੇਂ ਦੌਰਾਨ ਸਚਿਨ ਪਾਇਲਟ ਨੂੰ ਰਾਜਸਥਾਨ ਅਤੇ ਹੋਰ ਸੂਬਿਆਂ ’ਚ ਦਿੱਤੀਆਂ ਜ਼ਿੰਮੇਵਾਰੀਆਂ ’ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਸ੍ਰੀ ਪਾਇਲਟ ਨੇ ਆਪਣੀ ਕਾਬਲੀਅਤ ਨੂੰ ਔਖੇ ਹਾਲਾਤਾਂ ’ਚ ਵੀ ਸਿੱਧ ਕੀਤਾ ਹੈ । ਵਿਧਾਇਕ ਢਿੱਲੋਂ ਨੇ ਦਾਅਵਾ ਕੀਤਾ ਕਿ ਸਚਿਨ ਪਾਇਲਟ ਦੀ ਸਿਆਸੀ ਸੂਝਬੂਝ ਦਾ ਫ਼ਾਇਦਾ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਬਾਬਾ ਕਾਲਾ ਮਹਿਰ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਪਹਿਲੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਵਾਰਡ/ਗ੍ਰਾਮ ਪੰਚਾਇਤ ਨੂੰ ਦਿੱਤੀ ਜਾਵੇਗੀ 11 ਲੱਖ ਦੀ ਗ੍ਰਾਂਟ
Ad Position 24