02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਏ.ਡੀ.ਸੀ. ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦੀ ਅਚਨਚੇਤ ਚੈਕਿੰਗ 9 ਵਜੇ ਹਾਜ਼ਰੀ ਯਕੀਨੀ ਬਣਾਉਣ ਦੇ ਆਦੇਸ਼

ਮਹਿਲ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਏ. ਡੀ.

Ad Position 21
No active advertisement
ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦਾ ਦੌਰਾਨ ਕਰਨ ਸਮੇਂ ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ। ਅਜੀਤ ਤਸਵੀਰ 02-10-2026
ਮਹਿਲ ਕਲਾਂ, 1 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਏ.ਡੀ.ਸੀ. (ਵਿਕਾਸ) ਡਾ: ਹਰਜਿੰਦਰ ਸਿੰਘ ਬੇਦੀ ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਦਾ ਅਚਾਨਕ ਦੌਰਾ ਕਰ ਕੇ ਦਫ਼ਤਰੀ ਕੰਮਕਾਜ, ਮੁਲਾਜ਼ਮਾਂ ਦੀ ਹਾਜ਼ਰੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਤੱਕ ਦਫ਼ਤਰ ਪਹੁੰਚ ਕੇ ਹਾਜ਼ਰੀ ਯਕੀਨੀ ਬਣਾਉਣ ਅਤੇ ਸਮਾਂਬੱਧ ਤਰੀਕੇ ਨਾਲ ਡਿਊਟੀ ਨਿਭਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਡਾ: ਬੇਦੀ ਨੇ ਕਿਹਾ ਕਿ ਪਿੰਡਾਂ ਤੋਂ ਆਉਣ ਵਾਲੇ ਆਮ ਲੋਕਾਂ ਨੂੰ ਆਪਣੇ ਜਾਇਜ਼ ਕੰਮਾਂ ਲਈ ਵਾਰ-ਵਾਰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਸਾਰੇ ਕੰਮ ਨਿਯਮਾਂ ਅਨੁਸਾਰ ਪਹਿਲ ਦੇ ਆਧਾਰ ’ਤੇ ਨੇਪਰੇ ਚਾੜ੍ਹੇ ਜਾਣ। ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਤਾ ਵਧਾਉਣ ਲਈ ਉਨ੍ਹਾਂ ਬੀ.ਡੀ.ਪੀ.ਓ. ਨੂੰ ਸਮੂਹ ਸਟਾਫ਼ ਦਾ ਡਿਊਟੀ ਸ਼ਡਿਊਲ ਦਫ਼ਤਰ ਦੀ ਪ੍ਰਮੁੱਖ ਥਾਂ ’ਤੇ ਲਗਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਸਬੰਧਿਤ ਕਰਮਚਾਰੀ ਤੱਕ ਪਹੁੰਚਣ ਵਿਚ ਆਸਾਨੀ ਰਹੇ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ’ਚ ਕਾਂਗਰਸ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ 5 ਨੂੰ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
Ad Position 24