ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਗਾਂਧੀ ਜੈਅੰਤੀ ਮਨਾਈ
ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਦੀ ਜੈਅੰਤੀ ਮਨਾਈ ਗਈ। ਸਕੂਲ ਵਲੋਂ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ, ਸਿਧਾਂਤਾਂ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਯੋਗਦਾਨ ਬਾਰੇ ਜਾਣੂ ਕਰਵਾਉਣਾ ਸੀ।
ਸ਼
ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ’ਚ ਗਾਂਧੀ ਜੈਅੰਤੀ ਮਨਾਉਣ ਮੌਕੇ ਬਾਪੂ ਗਾਂਧੀ ਦੇ ਬਾਲ ਰੂਪ ’ਚ ਸਜੇ ਹੋਏ ਬੱਚੇ। ਤਸਵੀਰ : ਪ੍ਰਵੀਨ ਗਰਗ
02-10-2026
ਤਪਾ ਮੰਡੀ, 1 ਅਕਤੂਬਰ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਦੀ ਜੈਅੰਤੀ ਮਨਾਈ ਗਈ। ਸਕੂਲ ਵਲੋਂ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ, ਸਿਧਾਂਤਾਂ ਅਤੇ ਦੇਸ਼ ਦੀ ਆਜ਼ਾਦੀ ਲਈ ਪਾਏ ਗਏ ਯੋਗਦਾਨ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਸਕੂਲ ਦਾ ਸਮੁੱਚਾ ਮਾਹੌਲ ਦੇਸ਼-ਪ੍ਰੇਮ ਅਤੇ ਗਾਂਧੀ ਜੀ ਦੇ ਆਦਰਸ਼ਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਮਹਾਤਮਾ ਗਾਂਧੀ ਦੀ ਤਸਵੀਰ ਅੱਗੇ ਸ਼ਰਧਾ ਦੇ ਫ਼ੁੱਲ ਭੇਟ ਕਰ ਕੇ ਕੀਤੀ ਗਈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗਾਂਧੀ ਜੀ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਸੱਚ, ਅਹਿੰਸਾ, ਸਾਦਗੀ ਅਤੇ ਸਵੱਛਤਾ ਦੇ ਸੰਦੇਸ਼ ਨੂੰ ਯਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਗਾਂਧੀ ਜੀ ਦੇ ਜੀਵਨ ਨਾਲ ਸਬੰਧਿਤ ਜਾਣਕਾਰੀ ਸਾਂਝੀ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਭਾਸ਼ਣ, ਕਵਿਤਾਵਾਂ, ਦੇਸ਼ ਭਗਤੀ ਗੀਤ ਅਤੇ ਵਿਚਾਰ-ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਛੋਟੇ ਬੱਚਿਆਂ ਨੇ ਗਾਂਧੀ ਜੀ ਦੇ ਜੀਵਨ ਨਾਲ ਜੁੜੀਆਂ ਘਟਨਾਵਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਦਰਸਾਉਂਦੀਆਂ ਪੇਸ਼ਕਾਰੀਆਂ ਰਾਹੀਂ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਸਕੂਲ ਦੇ ਪ੍ਰਿੰਸੀਪਲ ਅਤੇ ਡਾਇਰੈਕਟਰ ਪ੍ਰਿੰਸੀਪਲ ਅਬ੍ਰਾਹਮ ੳਦਪ, ਮੈਡਮ ਮਨਪ੍ਰੀਤ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਚਾਈ ਅਤੇ ਅਹਿੰਸਾ ਦੀ ਤਾਕਤ ਨਾਲ ਵੱਡੇ ਤੋਂ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ।