01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ‘ਸਾਹਿਤ ਪੜ੍ਹਨਾ ਕਿਉਂ ਜ਼ਰੂਰੀ ਵਿਸ਼ੇ ’ਤੇ ਸੈਮੀਨਾਰ ਵਿਦਿਆਰਥਣ ਲਾਇਸ਼ਾ ਵਲੋਂ ਲਿਖੀ ਕਿਤਾਬ ਪੰਜਾਬ ਵਿਧਾਨ ਸਭਾ ਲਾਇਬ੍ਰੇਰੀ ’ਚ ਸ਼ਾਮਿਲ

ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਵਾਈ. ਐਸ.

Ad Position 21
No active advertisement
ਅਜੀਤ ਡੈਸਕ 02-10-2026
ਬਰਨਾਲਾ, 1 ਅਕਤੂਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਦੀ ਹੋਣਹਾਰ ਵਿਦਿਆਰਥਣ ਲਾਇਸ਼ਾ ਵਲੋਂ ਲਿਖੀ ਕਿਤਾਬ ਪੰਜਾਬ ਵਿਧਾਨ ਸਭਾ ਲਾਇਬ੍ਰੇਰੀ ਵਿਚ ਸ਼ਾਮਿਲ ਹੋ ਗਈ ਹੈ। ਲਾਇਸ਼ਾ ਨੇ ਆਪਣੀ ਰਚਨਾਤਮਿਕ ਸੋਚ, ਕਲਪਨਾ ਸ਼ਕਤੀ ਅਤੇ ਲਿਖਣ ਦੀ ਪ੍ਰਤਿਭਾ ਨੂੰ ਸ਼ਬਦਾਂ ਦਾ ਰੂਪ ਦਿੰਦਿਆਂ ਇਸ ਕਿਤਾਬ ਦੀ ਰਚਨਾ ਕੀਤੀ। ਉਸ ਦੀ ਕਿਤਾਬ ਦਾ ਪੰਜਾਬ ਵਿਧਾਨ ਸਭਾ ਲਾਇਬ੍ਰੇਰੀ ਤੱਕ ਪਹੁੰਚਣਾ ਸਕੂਲ ਲਈ ਇਕ ਅਹਿਮ ਪ੍ਰਾਪਤੀ ਹੈ। ਇਹ ਪ੍ਰਾਪਤੀ ਇਸ ਗੱਲ ਦਾ ਸਬੂਤ ਹੈ ਸੰਸਥਾ ਵਿਦਿਆਰਥੀਆਂ ਨੂੰ ਸਿਰਫ਼ ਪਾਠ-ਪੁਸਤਕਾਂ ਤੱਕ ਸੀਮਤ ਨਾ ਰੱਖਦਿਆਂ ਉਨ੍ਹਾਂ ਨੂੰ ਸੁਤੰਤਰ ਸੋਚ, ਰਚਨਾਤਮਿਕ ਲਿਖਣ ਅਤੇ ਆਪਣੀ ਪ੍ਰਤਿਭਾ ਨੂੰ ਪ੍ਰਗਟ ਕਰਨ ਦੇ ਮੌਕੇ ਪ੍ਰਦਾਨ ਕਰਦਾ ਹੈ। ਸਕੂਲ ਪ੍ਰਬੰਧਕਾਂ ਨੇ ਲਾਇਸ਼ਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਕ ਵਿਦਿਆਰਥਣ ਦੀ ਰਚਨਾ ਦਾ ਪੰਜਾਬ ਵਿਧਾਨ ਸਭਾ ਲਾਇਬ੍ਰੇਰੀ ਤੱਕ ਪਹੁੰਚਣਾ ਉਸ ਲਈ ਹੀ ਨਹੀਂ, ਸਗੋਂ ਪੂਰੇ ਸਕੂਲ ਪਰਿਵਾਰ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਈਕੋ ਕਲੱਬ ਵਲੋਂ ਬੇਕਾਰ ਵਸਤੂਆਂ ਦੀ ਰਚਨਾਤਮਿਕ ਵਰਤੋਂ ’ਤੇ ਸੈਮੀਨਾਰ ਅਗਲੀ ਖ਼ਬਰ ਖੇਤੀਬਾੜੀ ਬਲਾਕ ਦਫ਼ਤਰ ਸ਼ਹਿਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ
Ad Position 24