ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਖੇਡਾਂ ਲਈ ਚੋਣ ਟਰਾਇਲ 7 ਨੂੰ
ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਸੂਬਾ ਪੱਧਰ ’ਤੇ ਹੋਣ ਵਾਲੀਆਂ ਖੇਡਾਂ ਲਈ ਬਰਨਾਲਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ ਕਰਨ ਵਾਸਤੇ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ 7 ਅਕਤੂਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਸ਼੍ਰੀ ਰੁਪੇਸ਼ ਬੇਗੜਾ ਨੇ ਦੱਸਿਆ ਕਿ ਸੂਬਾ ਪੱਧਰ ਲਈ ਯੋਗ ਖਿਡਾਰੀਆਂ ਦੀ ਚੋਣ ਵਾਸਤੇ ਖੇਡਾਂ ਦੇ ਟਰਾਇਲ ਕਰਵਾਏ ਜਾਣਗੇ।
ਬਰਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਸੂਬਾ ਪੱਧਰ ’ਤੇ ਹੋਣ ਵਾਲੀਆਂ ਖੇਡਾਂ ਲਈ ਬਰਨਾਲਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ ਕਰਨ ਵਾਸਤੇ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ 7 ਅਕਤੂਬਰ ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਸ਼੍ਰੀ ਰੁਪੇਸ਼ ਬੇਗੜਾ ਨੇ ਦੱਸਿਆ ਕਿ ਸੂਬਾ ਪੱਧਰ ਲਈ ਯੋਗ ਖਿਡਾਰੀਆਂ ਦੀ ਚੋਣ ਵਾਸਤੇ ਖੇਡਾਂ ਦੇ ਟਰਾਇਲ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਵਿਚ ਕੈਕਿੰਗ ਐਂਡ ਕਨੋਇੰਗ, ਵੁਸ਼ੂ, ਰੋਇੰਗ, ਜਿਮਨਾਸਟਿਕ, ਬਰਗਬੀ, ਘੋੜਸਵਾਰੀ, ਬੇਸਬਾਲ, ਤਾਈਕਵਾਂਡੋ, ਕਰਾਟੇ ਤੇ ਸਾਈਕਲਿੰਗ ਸ਼ਾਮਿਲ ਹਨ। ਉਨ੍ਹਾਂ ਨੇ ਦੱਸਿਆ ਕਿ 14 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਇੱਛੁਕ ਅਤੇ ਯੋਗ ਖਿਡਾਰੀ 7 ਅਕਤੂਬਰ ਨੂੰ ਸਵੇਰ 10 ਵਜੇ ਨਿਰਧਾਰਤ ਸਥਾਨ ’ਤੇ ਪਹੁੰਚ ਕੇ ਟਰਾਇਲਾਂ ਵਿਚ ਹਿੱਸਾ ਲੈ ਸਕਦੇ ਹਨ। ਜ਼ਿਲ੍ਹਾ ਖੇਡ ਅਫ਼ਸਰ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣ ਟਰਾਇਲਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਮਿਤੀ 6 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਕਰਵਾਏ ਜਾ ਰਹੇ ਹਨ।