02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼ਹਿਰ ਅੰਦਰ ਆ ਰਹੀ ਟਰੈਫ਼ਿਕ ਦੀ ਸਮੱਸਿਆ ਨੂੰ ਪੁਲਿਸ ਦੀ ਮਦਦ ਨਾਲ ਜਲਦੀ ਹੱਲ ਕੀਤਾ ਜਾਵੇਗਾ-ਪ੍ਰਧਾਨ ਬਲਜੀਤ ਸਿੰਘ ਬਾਸੀ

ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਟਰੈਫ਼ਿਕ ਦੀ ਆ ਰਹੀ ਸਮੱਸਿਆ ਨੂੰ ਦੇਖਦਿਆਂ ਹੋਇਆਂ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਕੁਮਾਰ ਗਰਗ ਅਤੇ ਕੌਂਸਲਰ ਧਰਮਪਾਲ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੀ ਨਾਮਦੇਵ ਰੋਡ ’ਤੇ ਖੜਦੀਆਂ ਰੇਹੜੀਆਂ ਕਾਰਨ ਟਰੈਫ਼ਿਕ ਦੀ ਕਾਫ਼ੀ ਸਮੱਸਿਆ ਆ ਰਹੀ ਹੈ ਜਿਸ ਕਰ ਕੇ ਕਈ ਹਾਦਸੇ ਵੀ ਵਾਪਰ ਚੁੱਕੇ ਹਨ। ਇਸ ਲਈ ਇਹ ਰੇਹੜੀ ਮਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਰੇਹੜੀਆਂ ਕਿਸੇ ਸੁਰੱਖਿਅਤ ਥਾਂ ’ਤੇ ਲਾ ਲੈਣ।

Ad Position 21
No active advertisement
ਅਜੀਤ ਡੈਸਕ 03-10-2026
ਤਪਾ ਮੰਡੀ, 2 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਟਰੈਫ਼ਿਕ ਦੀ ਆ ਰਹੀ ਸਮੱਸਿਆ ਨੂੰ ਦੇਖਦਿਆਂ ਹੋਇਆਂ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਮੀਤ ਪ੍ਰਧਾਨ ਮਨੀਸ਼ ਕੁਮਾਰ ਗਰਗ ਅਤੇ ਕੌਂਸਲਰ ਧਰਮਪਾਲ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਦੀ ਨਾਮਦੇਵ ਰੋਡ ’ਤੇ ਖੜਦੀਆਂ ਰੇਹੜੀਆਂ ਕਾਰਨ ਟਰੈਫ਼ਿਕ ਦੀ ਕਾਫ਼ੀ ਸਮੱਸਿਆ ਆ ਰਹੀ ਹੈ ਜਿਸ ਕਰ ਕੇ ਕਈ ਹਾਦਸੇ ਵੀ ਵਾਪਰ ਚੁੱਕੇ ਹਨ। ਇਸ ਲਈ ਇਹ ਰੇਹੜੀ ਮਾਲਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀਆਂ ਰੇਹੜੀਆਂ ਕਿਸੇ ਸੁਰੱਖਿਅਤ ਥਾਂ ’ਤੇ ਲਾ ਲੈਣ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਸਮੂਹ ਰੇਹੜੀ ਮਾਲਕਾਂ ਨੂੰ ਦਫ਼ਤਰ ਖੁੱਲ੍ਹਦਿਆਂ ਹੀ ਉਨ੍ਹਾਂ ਨਾਲ ਇਕ ਮੀਟਿੰਗ ਕਰ ਕੇ ਉਨ੍ਹਾਂ ਨੂੰ ਟਰੈਫ਼ਿਕ ਦੀ ਆ ਰਹੀ ਸਬੰਧੀ ਦੱਸਿਆ ਜਾਵੇਗਾ। ਉਸ ਤੋਂ ਬਾਅਦ ਬੁੱਧਵਾਰ ਨੂੰ ਰੇਹੜੀਆਂ ਪਾਸੇ ਕਰਾਉਣ ਦੀ ਮੁਹਿੰਮ ਵਿੱਢੀ ਜਾਵੇਗੀ ਕਿਉਂਕਿ ਸੜਕ ’ਤੇ ਸਥਿਤ ਦੁਕਾਨਾਂ ਅੱਗੇ ਵੱਡੀ ਗਿਣਤੀ ਵਿਚ ਰੇਹੜੀਆਂ ਖੜਦੀਆਂ ਹਨ ਜਿਸ ਕਾਰਨ ਲੰਘਣ ਵਾਲਿਆਂ ਲਈ ਕੋਈ ਵੀ ਰਸਤਾ ਨਹੀਂ ਰਹਿੰਦਾ ਤੇ ਟਰੈਫ਼ਿਕ ਦੀ ਸਮੱਸਿਆ ਵਿਚ ਵਿਘਨ ਪੈਂਦਾ ਹੈ ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਤੌਰ ’ਤੇ ਦਿੱਤਾ ਜਾਵੇਗਾ ਤਾਂ ਜੋ ਸ਼ਹਿਰ ਅੰਦਰ ਟਰੈਫ਼ਿਕ ਦੀ ਸਮੱਸਿਆ ਵਿਚ ਕੋਈ ਵੀ ਵਿਘਨ ਨਾ ਪੈ ਸਕੇ। ਉਨ੍ਹਾਂ ਦੱਸਿਆ ਕਿ ਬਾਬਾ ਮੱਠ ਪਿੱਛੇ ਤੇ ਗੁਰਦੁਆਰਾ ਸਿੰਘ ਸਭਾ ਕੋਲ ਕੁੱਝ ਸਮਾਂ ਪਹਿਲਾਂ ਇਕ ਵੱਡਾ ਹਾਦਸਾ ਵਾਪਰ ਗਿਆ ਸੀ। ਉਨ੍ਹਾਂ ਅਪੀਲ ਕੀਤੀ ਕਿ ਬੁੱਧਵਾਰ ਤੱਕ ਸੜਕ ’ਤੇ ਖੜਨ ਵਾਲੀਆਂ ਰੇਹੜੀਆਂ ਨੂੰ ਪਾਸੇ ਕੀਤਾ ਜਾਵੇ ਤਾਂ ਜੋ ਕਿਸੇ ਵੀ ਸ਼ਹਿਰੀ ਤੇ ਰਾਹਗੀਰ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਕੌਂਸਲਰ ਹੈਪੀ ਸਿੰਘ, ਦੀਪਕ ਗੱਗ, ਜਸਵਿੰਦਰ ਸਿੰਘ ਚੱਠਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਮੁਕੰਮਲ ਹੋਣ ਨੇੜੇ, 99.50 ਫ਼ੀਸਦੀ ਤੋਂ ਵੱਧ ਮੁਕੰਮਲ ਅਗਲੀ ਖ਼ਬਰ ਮੁੱਖ ਅਨਾਜ ਮੰਡੀ ਬਰਨਾਲਾ ਵਿਖੇ ਝੋਨੇ ਦੀ ਖਰੀਦ ਹੋਈ ਸ਼ੁਰੂ
Ad Position 24