ਪੰਜਾਬ ਪੱਧਰੀ ਕਰਾਟੇ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਜੀ. ਜੀ.
ਬਰਨਾਲਾ, 2 ਅਕਤੂਬਰ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਕਰਾਟੇ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੇ ਵਿਦਿਆਰਥੀਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਪੰਜਾਬ ਪੱਧਰੀ ਕਰਾਟੇ ਮੁਕਾਬਲਿਆਂ ’ ਚ ਭਾਗ ਲਿਆ ਜਿਸ ਵਿਚ ਵਿਦਿਆਰਥੀ ਪਵਨੀਤ ਸ਼ਰਮਾ ਨੇ ਅੰਡਰ-19 ਸਾਲ ਵਰਗ ਵਿਚ ਤੀਜਾ, ਅੰਡਰ- 19 ਸਾਲ ਵਰਗ ’ਚ ਜਸਨੂਰ ਸਿੰਘ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਸ: ਸੁਦਾਗਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ।