04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਅਤੇ ਕਲਾਂ ਮੰਚ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸੋਲੋ, ਡਾਂਸ, ਭਾਸ਼ਣ ਅਤੇ ਲੋਕ ਗੀਤ ਮੁਕਾਬਲਿਆਂ ਵਿਚੋਂ ਜਿੱਤ ਹਾਸਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਈਵੇਟ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹਾ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ 04-10-2026
ਰੂੜੇਕੇ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਿੱਖਿਆ ਅਤੇ ਕਲਾਂ ਮੰਚ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚੋਂ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸੋਲੋ, ਡਾਂਸ, ਭਾਸ਼ਣ ਅਤੇ ਲੋਕ ਗੀਤ ਮੁਕਾਬਲਿਆਂ ਵਿਚੋਂ ਜਿੱਤ ਹਾਸਿਲ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਾਈਵੇਟ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਜ਼ਿਲ੍ਹਾ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੰਸਥਾ ਦੀ ਵਿਦਿਆਰਥਣ ਅਸ਼ਮੀਨ ਕੌਰ ਧਾਲੀਵਾਲ ਚੌਥੀ ਜਮਾਤ ਪੁੱਤਰੀ ਸਤਨਾਮ ਸਿੰਘ ਨੇ ਸੋਲੋ ਡਾਂਸ ਮੁਕਾਬਲੇ ’ਚ ਪਹਿਲਾ ਸਥਾਨ, ਕਵਿਤਾ ਮੁਕਾਬਲੇ ’ਚ ਤਨਵੀਰ ਕੌਰ ਸਿੱਧੂ ਪੰਜਵੀਂ ਜਮਾਤ ਪੁੱਤਰੀ ਪਰਮਜੀਤ ਸਿੰਘ, ਰਵਨੀਤ ਕੌਰ ਦਸਵੀਂ ਪੁੱਤਰੀ ਗੁਰਮੇਲ ਸਿੰਘ ਨੇ ਪਹਿਲਾ ਸਥਾਨ, ਭਾਸ਼ਣ ਮੁਕਾਬਲੇ ਵਿਚੋਂ ਜਪਪ੍ਰੀਤ ਸਿੰਘ ਨੌਵੀਂ ਜਮਾਤ ਪੁੱਤਰ ਜਗਸੀਰ ਸਿੰਘ ਨੇ ਆਪਣੇ ਤਰਕ, ਕਲਾਤਮਕ ਹੁਨਰ ਅਤੇ ਹੌਸਲੇ ਸਦਕਾ ਜਿੱਤ ਪ੍ਰਾਪਤ ਕੀਤੀ। ਮੇਹਰ ਕੌਰ ਪੁੱਤਰੀ ਗੁਰਦੇਵ ਸਿੰਘ ਚੌਥੀ ਜਮਾਤ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲ ਕਲਾਂ ’ਚ ਪਰਗਟ ਸਿੰਘ ਦੀ ਨਿਯੁਕਤੀ ’ਤੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਬਰਨਾਲਾ ਨਗਰ ਨਿਗਮ ਬਣਨ ਤੋਂ ਬਾਅਦ ਨਹੀਂ ਰਿਹਾ ਕੋਈ ‘ਰਾਜਾ ਬਾਬੂ’ ਨਗਰ ਨਿਗਮ ਦੀ ਕਰੋੜਾਂ ਦੀ ਜਗ੍ਹਾ ’ਤੇ ਧੜੱਲੇ ਨਾਲ ਸੁ...
Ad Position 24