04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮਹਿਲ ਕਲਾਂ ’ਚ ਪਰਗਟ ਸਿੰਘ ਦੀ ਨਿਯੁਕਤੀ ’ਤੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

ਮਹਿਲ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਕਾਂਗਰਸ ਹਾਈਕਮਾਂਡ ਵਲੋਂ ਵਿਧਾਇਕ ਅਤੇ ਸੀਨੀਅਰ ਆਗੂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਥਾਪਣ ’ਤੇ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਵਲੋਂ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿੱਥੇ ਆਗੂਆਂ ਤੇ ਵਰਕਰਾਂ ਨੇ ਮੂੰਹ ਮਿੱਠਾ ਕਰਵਾ ਕੇ ਅਤੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ।

Ad Position 21
No active advertisement
ਅਜੀਤ ਡੈਸਕ 04-10-2026
ਮਹਿਲ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਕਾਂਗਰਸ ਹਾਈਕਮਾਂਡ ਵਲੋਂ ਵਿਧਾਇਕ ਅਤੇ ਸੀਨੀਅਰ ਆਗੂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਥਾਪਣ ’ਤੇ ਹਲਕਾ ਮਹਿਲ ਕਲਾਂ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਵਲੋਂ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਦੀ ਅਗਵਾਈ ਹੇਠ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿੱਥੇ ਆਗੂਆਂ ਤੇ ਵਰਕਰਾਂ ਨੇ ਮੂੰਹ ਮਿੱਠਾ ਕਰਵਾ ਕੇ ਅਤੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਨੇ ਕਿਹਾ ਕਿ ਹਾਈਕਮਾਂਡ ਨੇ ਸਮੁੱਚੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਇੱਕ ਇਮਾਨਦਾਰ, ਬੇਬਾਕ ਅਤੇ ਸਭ ਨੂੰ ਨਾਲ ਲੈ ਕੇ ਤੁਰਨ ਵਾਲੇ ਆਗੂ ਪਰਗਟ ਸਿੰਘ ਨੂੰ ਸੂਬੇ ਦੀ ਵਾਂਗਡੋਰ ਸੌਂਪ ਕੇ ਜ਼ਮੀਨੀ ਵਰਕਰਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹੇਗੀ। ਇਸ ਸਮੇਂ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਸਰਬੀ, ਸਿਮਰਜੀਤ ਸਿੰਘ ਜੌਹਲ ਪੰਡੋਰੀ, ਬਾਬੂ ਰੌਸ਼ਨ ਲਾਲ ਬਾਂਸਲ, ਜਗਰੂਪ ਸਿੰਘ ਕਲਾਲ ਮਾਜਰਾ, ਗੁਰਮੇਲ ਸਿੰਘ ਮੌੜ, ਕਮਲਜੀਤ ਸਿੰਘ ਚੱਕ, ਐਡਵੋਕੇਟ ਜਸਵੀਰ ਸਿੰਘ ਖੇੜੀ, ਬਲਦੇਵ ਸਿੰਘ ਪੇਧਨੀ, ਬੰਨੀ ਖਹਿਰਾ, ਜਸਮੇਲ ਸਿੰਘ ਡੇਅਰੀ ਵਾਲਾ, ਉਜਾਗਰ ਸਿੰਘ ਛਾਪਾ, ਬਲਵੰਤ ਰਾਏ ਸ਼ਰਮਾ, ਬਲਵੰਤ ਸਿੰਘ ਮਹਿਲ ਕਲਾਂ, ਗਗਨ ਸਰਾਂ ਕੁਰੜ, ਤਜਿੰਦਰ ਸਿੰਘ ਨਰੈਣਗੜ੍ਹ ਸੋਹੀਆਂ, ਤੇਜਪਾਲ ਸੱਦੋਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਕਪਤਾਨੀ ਹੇਠ ਪੰਜਾਬ ਦਾ ਸਿਆਸੀ ਮੈਚ ਜਿੱਤਾਂਗੇ-ਵਿਧਾਇਕ ਕਾਲਾ ਢਿੱਲੋਂ ਅਗਲੀ ਖ਼ਬਰ ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ
Ad Position 24