04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਭਦੌੜ ਅੰਦਰ ਘਰ-ਘਰ ਮੁਹਿੰਮ ਦੀ ਸ਼ੁਰੂਆਤ 6 ਤੋਂ-ਐਡਵੋਕੇਟ ਰਾਹੀ

ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਲਕਾ ਭਦੌੜ ਵਿਚ ਘਰ-ਘਰ ਮੁਹਿੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ 6 ਅਕਤੂਬਰ ਤੋਂ ਵਿਸ਼ੇਸ਼ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਪਾਰਟੀ ਦੇ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਭਦੌੜ ਅੰਦਰ ਘਰ-ਘਰ ਮੁਹਿੰਮ ਦੀ ਸ਼ੁਰੂਆਤ 6 ਤੋਂ-ਐਡਵੋਕੇਟ ਰਾਹੀ 04-10-2026
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਲਕਾ ਭਦੌੜ ਵਿਚ ਘਰ-ਘਰ ਮੁਹਿੰਮ ਦੀ ਸ਼ੁਰੂਆਤ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ 6 ਅਕਤੂਬਰ ਤੋਂ ਵਿਸ਼ੇਸ਼ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਪਾਰਟੀ ਦੇ ਵਰਕਰਾਂ ਅਤੇ ਆਮ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ। ਮੁਹਿੰਮ ਦੌਰਾਨ ਪਾਰਟੀ ਦੇ ਆਗੂ ਅਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਸਥਾਨਕ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਮਜ਼ਬੂਤੀ ਉਸ ਦੇ ਵਰਕਰਾਂ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨਾਲ ਹੁੰਦੀ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਮੀਨੀ ਪੱਧਰ ’ਤੇ ਸਰਗਰਮੀ ਵਧਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੂੰ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਨੰਬਰਦਾਰ, ਬਿੱਟੂ ਬਰਾੜ, ਗੁਲਾਬ ਸਿੰਘ ਕਾਲਾ ਸਿੱਧੂ, ਕੁਲਵਿੰਦਰ ਸਿੰਘ ਕਿੰਦੀ, ਮਹੰਤ ਮੇਸੀ, ਸੁਰਿੰਦਰ ਸਿੰਘ ਖੱਟਰਕਾ, ਐਸ. ਕੁਮਾਰ, ਮਨਦੀਪ ਕੌਰ ਸੋਢੀ, ਸੁਰਿੰਦਰ ਸਿੰਘ ਬਰਨਾਲਾ, ਨੱਥੂ ਰਾਮ ਤੋਂ ਇਲਾਵਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਮੀਦੀ ’ਚ ਅੱਗ ਪੀੜਤ ਮਜ਼ਦੂਰ ਪਰਿਵਾਰ ਦੀ ਮਦਦ ਲਈ ਅੱਗੇ ਆਏ ਭਾਨ ਸਿੰਘ ਜੱਸੀ ਅਗਲੀ ਖ਼ਬਰ ਨਿਊ ਜੈ ਮਾਤਾ ਦਾਤੀ ਕਲੱਬ ਪ੍ਰਬੰਧਕਾਂ ਨੂੰ ਵਸ਼ਿਸ਼ਟ ਪਰਿਵਾਰ ਵਲੋਂ 21 ਹਜ਼ਾਰ ਰੁਪਏ ਦੀ ਰਾਸ਼ੀ ਭੇਟ
Ad Position 24