ਪਿੰਡ ਹਮੀਦੀ ’ਚ ਅੱਗ ਪੀੜਤ ਮਜ਼ਦੂਰ ਪਰਿਵਾਰ ਦੀ ਮਦਦ ਲਈ ਅੱਗੇ ਆਏ ਭਾਨ ਸਿੰਘ ਜੱਸੀ
ਮਹਿਲ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਬੀਤੇ ਦਿਨੀਂ ਇੱਕ ਦਲਿਤ ਮਜ਼ਦੂਰ ਪਰਿਵਾਰ ਦੇ ਘਰ ਨੂੰ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੰਕਟ ਦੀ ਇਸ ਘੜੀ ਵਿਚ ਉੱਘੇ ਸਮਾਜ ਸੇਵੀ ਭਾਨ ਸਿੰਘ ਜੱਸੀ ਵਿਸ਼ੇਸ਼ ਤੌਰ ’ਤੇ ਪੀੜਤ ਪਰਿਵਾਰ ਦੇ ਘਰ ਪਹੁੰਚੇ।
ਮਹਿਲ ਕਲਾਂ, 3 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਹਮੀਦੀ ਵਿਖੇ ਬੀਤੇ ਦਿਨੀਂ ਇੱਕ ਦਲਿਤ ਮਜ਼ਦੂਰ ਪਰਿਵਾਰ ਦੇ ਘਰ ਨੂੰ ਅਚਾਨਕ ਭਿਆਨਕ ਅੱਗ ਲੱਗ ਜਾਣ ਕਾਰਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਸੰਕਟ ਦੀ ਇਸ ਘੜੀ ਵਿਚ ਉੱਘੇ ਸਮਾਜ ਸੇਵੀ ਭਾਨ ਸਿੰਘ ਜੱਸੀ ਵਿਸ਼ੇਸ਼ ਤੌਰ ’ਤੇ ਪੀੜਤ ਪਰਿਵਾਰ ਦੇ ਘਰ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਪਣੀ ਤਰਫ਼ੋਂ 5,000 ਰੁਪਏ ਦੀ ਆਰਥਿਕ ਮਦਦ ਭੇਟ ਕੀਤੀ। ਇਸ ਮੌਕੇ ਬੋਲਦਿਆਂ ਜੱਸੀ ਨੇ ਕਿਹਾ ਕਿ ਜੇਕਰ ਇਹ ਹਾਦਸਾ ਰਾਤ ਸਮੇਂ ਵਾਪਰਦਾ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਘਟਨਾ ਦੇ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਜਾਂ ਪ੍ਰਸ਼ਾਸਨ ਦਾ ਕੋਈ ਨੁਮਾਇੰਦਾ ਪਰਿਵਾਰ ਦੀ ਸਾਰ ਲੈਣ ਨਹੀਂ ਪਹੁੰਚਿਆ। ਉਨ੍ਹਾਂ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਨੂੰ ਬਣਦਾ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਸਰਪੰਚ ਓਮਨਦੀਪ ਸਿੰਘ ਨੇ ਜੱਸੀ ਵਲੋਂ ਕੀਤੀ ਇਸ ਮਦਦ ਲਈ ਧੰਨਵਾਦ ਕੀਤਾ। ਇਸ ਸਮੇਂ ਕਾਮਰੇਡ ਖ਼ੁਸ਼ੀਆ ਸਿੰਘ, ਹਰਬੰਸ ਸਿੰਘ ਗੁਰਮਾ, ਗੁਰਮੁਖ ਸਿੰਘ ਹਮੀਦੀ ਆਦਿ ਹਾਜ਼ਰ ਸਨ।