ਵਿਦਿਆਰਥੀਆਂ ਨਾਲ ਇੰਟਰਐਕਟਿਵ ਸੈਸ਼ਨ ਕਰਵਾਇਆ
ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਪੀ. ਐੱਮ.
ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਰਾਸ਼ਟਰੀ ਪੱਧਰੀ ਪ੍ਰਸਿੱਧ ਸ਼ਖ਼ਸੀਅਤ ਪ੍ਰੋਗਰਾਮ ਤਹਿਤ ਡਾ: ਨਵਨੀਤ ਗੋਇਲ ਅਸਿਸਟੈਂਟ ਪ੍ਰੋ: ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਵਲੋਂ ਸਕੂਲ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਇੰਟਰਐਕਟਿਵ ਸੈਸ਼ਨ ਕੀਤਾ ਗਿਆ। ਇਸ ਮੌਕੇ ਡਾ: ਨਵਨੀਤ ਗੋਇਲ ਨੇ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ ਦੇ ਤਹਿਤ ਸਕਿੱਲ ਡਿਵੈਲਪਮੈਂਟ, ਵੱਖ-ਵੱਖ ਨਵੇਂ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਭਵਿੱਖ ’ਚ ਕੈਰੀਅਰ ਦੀ ਚੋਣ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਿਵਾਇਤੀ ਸਿੱਖਿਆ ਦੇ ਨਾਲ-ਨਾਲ ਹੁਨਰ-ਅਧਾਰਿਤ ਸਿੱਖਿਆ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ। ਇਸ ਦੌਰਾਨ ਡਾ: ਗੋਇਲ ਨੇ ਵਿਦਿਆਰਥੀਆਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰਿੰਸੀਪਲ ਅਨਿਲ ਕੁਮਾਰ ਵਲੋਂ ਡਾ: ਨਵਨੀਤ ਗੋਇਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਕੈਰੀਅਰ ਗਾਈਡੈਂਸ ਇੰਚਾਰਜ ਡਾ : ਜਤਿੰਦਰ ਜੋਸ਼ੀ, ਸਾਇੰਸ ਅਧਿਆਪਕਾ ਪੂਨਮ ਸ਼ਰਮਾ, ਪੰਜਾਬੀ ਅਧਿਆਪਕ ਬਲਵੀਰ ਸਿੰਘ, ਰਿਸ਼ੂ ਗਰਗ, ਲਲਿਤਾ, ਰੀਨੂ ਗਰਗ ਰਾਜੇਸ਼ ਕੁਮਾਰ, ਲਖਵਿੰਦਰ ਸਿੰਘ, ਕੁਲਦੀਪ ਕੌਰ ਆਦਿ ਹਾਜ਼ਰ ਸਨ ।