03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਭਾਕਿਯੂ ਉਗਰਾਹਾਂ ਵਲੋਂ ਕੱਲ੍ਹ ਦੇ ਧਰਨੇ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ

ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀ. ਸੀ.

Ad Position 21
No active advertisement
ਪਿੰਡ ਟੱਲੇਵਾਲ ਵਿਖੇ ਭਾਕਿਯੂ ਉਗਰਾਹਾਂ ਦੇ ਆਗੂ ਧਰਨੇ ਸੰਬੰਧੀ ਜਾਗਰੂਕ ਕਰਨ ਮੌਕੇ। ਤਸਵੀਰ : ਸੋਨੀ ਚੀਮਾ 04-10-2026
ਟੱਲੇਵਾਲ, 3 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਅਕਤੂਬਰ ਨੂੰ ਡੀ.ਸੀ. ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਵਿਸ਼ਾਲ ਧਰਨੇ ਦੀ ਤਿਆਰੀ ਵਜੋਂ ਪਿੰਡ ਟੱਲੇਵਾਲ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਪਿੰਡ ਵਿਚ ਲਾਮਬੰਦੀ ਕਰਦਿਆਂ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਇਸ ਸੰਘਰਸ਼ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਅੱਜ ਕਿਸਾਨੀ ਅਤੇ ਮਜ਼ਦੂਰੀ ਬੇਹੱਦ ਸੰਕਟ ਦੇ ਦੌਰ ਵਿਚੋਂ ਗੁਜ਼ਰ ਰਹੀ ਹੈ ਅਤੇ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਸਰਕਾਰਾਂ ਦੀ ਕਿਸਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ 5 ਅਕਤੂਬਰ ਨੂੰ ਲਗਾਏ ਜਾ ਰਹੇ ਧਰਨੇ ਦਾ ਮੁੱਖ ਮਕਸਦ ਸਰਕਾਰਾਂ ਦੇ ਕੰਨਾਂ ਤੱਕ ਕਿਸਾਨਾਂ ਦੀ ਆਵਾਜ਼ ਪਹੁੰਚਾਉਣਾ ਹੈ। ਪਿੰਡ ਟੱਲੇਵਾਲ ਵਿਖੇ ਕੀਤੇ ਗਏ ਇਸ ਪ੍ਰਚਾਰ ਦੌਰਾਨ ਕਿਸਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵੱਡੀ ਗਿਣਤੀ ਵਿਚ ਡੀ.ਸੀ. ਦਫ਼ਤਰ ਅੱਗੇ ਪਹੁੰਚਣ ਦਾ ਭਰੋਸਾ ਦਿੱਤਾ। ਇਸ ਮੌਕੇ ਮਾ: ਹਰਦੀਪ ਸਿੰਘ ਟੱਲੇਵਾਲ ਸੂਬਾ ਆਗੂ, ਇਕਾਈ ਪ੍ਰਧਾਨ ਜਰਨੈਲ ਸਿੰਘ, ਹੈਡ ਮਾ: ਰਣਜੀਤ ਸਿੰਘ ਟੱਲੇਵਾਲ, ਹਰਨੇਕ ਸਿੰਘ ਸਿੱਧੂ ਮਲਕਾਣਾ, ਗੁਰਮੇਲ ਸਿੰਘ ਗੇਲਾ, ਬਲਵਿੰਦਰ ਸਿੰਘ, ਬੱਗੜ੍ਹ, ਜਗਰੂਪ ਸਿੰਘ, ਸਰੂਪ ਸਿੰਘ, ਬਿੰਦਰ ਸਿੰਘ, ਸ਼ਮਸ਼ੇਰ ਸਿੰਘ, ਕਮਲ ਸ਼ਰਮਾ, ਭੋਲਾ ਸਿੰਘ, ਜਿੰਦਰ ਸਿੰਘ, ਗੁਰਜੰਟ ਸਿੰਘ, ਦਲਬਾਰ ਸਿੰਘ ਗੋਰਾ, ਮਾ: ਬਲਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲੇ ਮਾਰਚ ਦਾ ਧਨੌਲਾ ਮੰਡੀ ਪੁੱਜਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਕਰਵਾਇਆ
Ad Position 24