ਹਾਕੀ ਮੁਕਾਬਲੇ ਵਿਚ ਸੈਕੰਡਰੀ ਸਕੂਲ ਟੱਲੇਵਾਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲ੍ਹਾ ਪੱਧਰੀ ਹੋਏ ਹਾਕੀ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ਜਿੱਤ ਕੇ ਸੂਬਾ ਪੱਧਰ ਲਈ ਕੁਆਲੀਫ਼ਾਈ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਭੋਤਨਾ ਨੇ ਦੱਸਿਆ ਕਿ ਅੰਡਰ 19 ਸਾਲ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਟੱਲੇਵਾਲ ਸਕੂਲ ਦੀ ਟੀਮ ਨੇ ਛੀਨੀਵਾਲ ਕਲਾਂ ਨੂੰ ਚਾਰ ਦੇ ਮੁਕਾਬਲੇ ਪੰਜ ਗੋਲਾਂ ਨਾਲ ਹਰਾ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਨੂੰ ਜਿੱਤਿਆ।
ਟੱਲੇਵਾਲ, 4 ਅਕਤੂਬਰ (ਸੋਨੀ ਚੀਮਾ)-ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲ੍ਹਾ ਪੱਧਰੀ ਹੋਏ ਹਾਕੀ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ਜਿੱਤ ਕੇ ਸੂਬਾ ਪੱਧਰ ਲਈ ਕੁਆਲੀਫ਼ਾਈ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਭੋਤਨਾ ਨੇ ਦੱਸਿਆ ਕਿ ਅੰਡਰ 19 ਸਾਲ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਟੱਲੇਵਾਲ ਸਕੂਲ ਦੀ ਟੀਮ ਨੇ ਛੀਨੀਵਾਲ ਕਲਾਂ ਨੂੰ ਚਾਰ ਦੇ ਮੁਕਾਬਲੇ ਪੰਜ ਗੋਲਾਂ ਨਾਲ ਹਰਾ ਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਨੂੰ ਜਿੱਤਿਆ। ਹੁਣ ਇਹ ਟੀਮ ਸੂਬਾ ਪੱਧਰੀ ਮੁਕਾਬਲੇ ਵਿਚ ਭਾਗ ਲਵੇਗੀ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਸਮੂਹ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਵਿਦਿਆਰਥਣਾਂ ਦਾ ਸਕੂਲ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਵੀ ਦਿੱਤੀ ਗਈ। ਇਸ ਸਮੇਂ ਸਕੂਲ ਮੁਖੀ ਸ੍ਰੀ ਰਮਨਦੀਪ ਸਿੰਘ, ਹਰਜਿੰਦਰ ਸਿੰਘ, ਗੁਰਤੇਜ ਸਿੰਘ, ਸਰਬਜੀਤ ਕੌਰ, ਰੁਪਿੰਦਰ ਕੌਰ, ਸੁਖਵੀਰ ਕੌਰ, ਰਾਖੀ ਜੋਸ਼ੀ, ਪ੍ਰਦੀਪ ਕੌਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।