05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਪੰਜਾਬ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤਿਆਂ ਦੀ ਬਹਾਲੀ ਲਈ ਮਹਾਂ ਰੈਲੀ ਸੰਗਰੂਰ ਵਿਖੇ 10 ਨੂੰ

ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)- ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਡੀ. ਸੀ.

Ad Position 21
No active advertisement
ਅਜੀਤ ਡੈਸਕ 05-10-2026
ਬਰਨਾਲਾ, 4 ਅਕਤੂਬਰ (ਅਸ਼ੋਕ ਭਾਰਤੀ)- ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਜਥੇਬੰਦੀਆਂ ਵਲੋਂ ਡੀ.ਸੀ. ਕੰਪਲੈਕਸ ਬਰਨਾਲਾ ਦੇ ਪਾਰਕ ਵਿਚ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ‘ਮਹਾਂ ਰੈਲੀ’ ਦੀਆਂ ਤਿਆਰੀਆਂ ਸਬੰਧੀ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਸੁਖਜੰਟ ਸਿੰਘ, ਰਾਜੀਵ ਕੁਮਾਰ, ਦਰਸ਼ਨ ਚੀਮਾ, ਮੋਹਣ ਸਿੰਘ ਛੰਨਾ, ਪ੍ਰਿੰਸੀਪਲ ਕੌਰ ਸਿੰਘ, ਰਵਿੰਦਰ ਸ਼ਰਮਾ, ਮੋਹਣ ਸਿੰਘ ਵੇਅਰ ਹਾਊਸ ਤੇ ਕਾਨੂੰਗੋ ਰਾਜਿੰਦਰ ਸਿੰਘ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਲਈ ਪੰਜਾਬ ਤਨਖ਼ਾਹ ਸਕੇਲ ਅਤੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਹੱਕ ਵਿਚ ਹਾਮੀ ਭਰਨ ਵਾਲੀ ‘ਆਪ’ ਸਰਕਾਰ ਵੀ ਪਿਛਲੇ ਚਾਰ ਸਾਲ ਤੋਂ ਪੰਜਾਬ ਸਕੇਲ, ਪੁਰਾਣੀ ਪੈਨਸ਼ਨ, ਡੀ.ਏ. ਅਤੇ ਭੱਤਿਆਂ ਦੀ ਬਹਾਲੀ ਤੋਂ ਕਿਨਾਰਾ ਕਰ ਚੁੱਕੀ ਹੈ, ਸਗੋਂ ਮੁਲਾਜ਼ਮਾਂ ਦੇ ਵਿਰੋਧ ਵਿਚ ਭੁਗਤ ਰਹੀ ਹੈ। ਇਸ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਸੂਬਾ ਪੱਧਰੀ ‘ਮਹਾਂ ਰੈਲੀ’ ਵਿਚ ਬਰਨਾਲਾ ਜ਼ਿਲ੍ਹੇ ਵਿਚੋਂ ਸਮੂਹ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀ ਹਜ਼ਾਰਾਂ ਦੀ ਗਿਣਤੀ ਵਿਚ ਸ਼ਮੂਲੀਅਤ ਕਰਵਾਉਣ ਲਈ ਬਰਨਾਲਾ ਜ਼ਿਲ੍ਹੇ ਵਿਚ ਬਲਾਕ ਪੱਧਰੀ ਮੀਟਿੰਗਾਂ ਕਰ ਕੇ ਲਾਮਬੰਦੀ ਕੀਤੀ ਜਾਵੇਗੀ। ਇੰਜੀਨੀਅਰ ਕੇਵਲ ਸਿੰਘ, ਬਲਵੰਤ ਸਿੰਘ ਬਰਨਾਲਾ, ਅਜਿੰਦਰਪਾਲ ਸਿੰਘ, ਅਮਰਜੀਤ ਸਿੰਘ ਨੇ ਦੱਸਿਆ ਕਿ ਛੇ ਸਾਲ ਪਹਿਲਾਂ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਲਈ ਨਵੇਂ ਤਨਖ਼ਾਹ ਸਕੇਲ ਲਾਗੂ ਕਰਨ ਮੌਕੇ ਵਿਰੋਧੀ ਧਿਰ ਦੇ ਤੌਰ ’ਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕੀਤਾ ਸੀ ਅਤੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਇਸ ਨੋਟੀਫ਼ਿਕੇਸ਼ਨ ਨੂੰ ਰੱਦ ਕਰ ਦਿੱਤਾ ਜਾਵੇਗਾ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਕੀਤੇ ਹੋਏ ਬਾਕੀ ਵਾਅਦਿਆਂ ਦੀ ਤਰ੍ਹਾਂ ਇਸ ਵਾਅਦੇ ਤੋਂ ਵੀ ਮੁੱਕਰ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬਾਈ ਐਕਸ਼ਨ ਦੀਆਂ ਤਿਆਰੀਆਂ ਸੰਬੰਧੀ ਸਾਂਝੀ ਤਾਲਮੇਲ ਕਮੇਟੀ ਬਲਾਕ ਮਹਿਲ ਕਲਾਂ ਦੀ ਮੀਟਿੰਗ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ... ਅਗਲੀ ਖ਼ਬਰ ਅੰਡਰ 14 ਅਤੇ 16 ਸਾਲ ਲੜਕੇ-ਲੜਕੀਆਂ ਦੇ ਅਥਲੈਟਿਕਸ ਮੁਕਾਬਲੇ 6 ਨੂੰ
Ad Position 24