04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਡਾਕਟਰ ਦਲਬਾਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਈ ਗਈ। ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਕਿਤਾਬਾਂ ਪੜ੍ਹਨ ਅਤੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।

Ad Position 21
No active advertisement
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ 05-10-2026
ਮਹਿਲ ਕਲਾਂ, 4 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਡਾਕਟਰ ਦਲਬਾਰ ਸਿੰਘ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਈ ਗਈ। ਮੀਟਿੰਗ ਦੌਰਾਨ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈ ਕੇ ਕਿਤਾਬਾਂ ਪੜ੍ਹਨ ਅਤੇ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੂਬਾ ਕਮੇਟੀ ਮੈਂਬਰ ਡਾ: ਕੇਸਰ ਖਾਂ, ਜਨਰਲ ਸਕੱਤਰ ਅਮਰਜੀਤ ਸਿੰਘ ਕਾਲਸਾਂ, ਬਲਾਕ ਪ੍ਰਧਾਨ ਡਾ: ਦਲਵਾਰ ਸਿੰਘ, ਜਨਰਲ ਸਕੱਤਰ ਨਿਰਭੈ ਸਿੰਘ ਨਿਹਾਲੂਵਾਲ, ਸਕੱਤਰ ਡਾ: ਹਰਬੰਸ ਸਿੰਘ ਗੁਰਮਾ ਵਾਲੇ ਅਤੇ ਖ਼ਜ਼ਾਨਚੀ ਜਸਵੰਤ ਸਿੰਘ ਛੀਨੀਵਾਲ ਨੇ ਕਿਹਾ ਕਿ ਲੁੱਟ-ਖਸੁੱਟ ਤੇ ਧੱਕੇਸ਼ਾਹੀ ਵਿਰੁੱਧ ਇੱਕਜੁੱਟ ਹੋ ਕੇ ਸ਼ਹੀਦਾਂ ਦੇ ਸੁਪਨਿਆਂ ਦਾ ਰਾਜ ਪ੍ਰਬੰਧ ਸਿਰਜਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੇਂਡੂ ਖੇਤਰਾਂ ਵਿਚ ਮੁੱਢਲੀਆਂ ਸਿਹਤ ਸਹੂਲਤਾਂ ਦੇ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਉਨ੍ਹਾਂ ਨੂੰ ਯੋਗ ਸਿਖਲਾਈ ਦੇ ਕੇ ਕਾਨੂੰਨੀ ਤੌਰ ’ਤੇ ਕੰਮ ਕਰਨ ਦੀ ਆਗਿਆ ਦਿੱਤੀ ਜਾਵੇ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਵਲੋਂ ਨਸ਼ਿਆਂ ਵਿਰੁੱਧ ਲਗਾਤਾਰ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ। ਇਸ ਸਮੇਂ ਬਾਰੂ ਮੁਹੰਮਦ, ਰਾਜੂ ਸਿੰਘ ਚੱਕਭਾਈਕਾ, ਬੰਟੀ ਸਿੰਘ ਮੂੰਮ, ਸ਼ਿਵਚਰਨ ਸਿੰਘ ਮੂੰਮ, ਸੁਖਵਿੰਦਰ ਸਿੰਘ ਕਾਲਸਾਂ, ਕੇਵਲ ਸਿੰਘ ਜਲਾਲਦੀਵਾਲ, ਜੰਗ ਬਹਾਦਰ ਸਿੰਘ ਬੋਪਾਰਾਏ, ਗੁਰਨੂਰ ਸਿੰਘ ਮੂੰਮ, ਜ਼ੀਨਤ ਬੇਗ਼ਮ, ਜਗਜੀਤ ਸਿੰਘ ਗਹਿਲ, ਮਲਕੀਤ ਸਿੰਘ ਗੁਰਮ, ਗੁਰਮੀਤ ਸਿੰਘ ਗਹਿਲ, ਰੇਬਲ ਸਿੰਘ ਗੁੰਮਟੀ, ਜਸਵੀਰ ਸਿੰਘ ਹਮੀਦੀ, ਸੋਮਨਾਥ ਰਾਏਸਰ, ਬਲਵੀਰ ਸਿੰਘ ਗੋਬਿੰਦਗੜ੍ਹ, ਅਮਰਜੀਤ ਸਿੰਘ ਬੀਹਲਾ, ਦਿਲਬਾਗ ਸਿੰਘ ਕੁਤਬਾ, ਗੁਰਜੰਟ ਸਿੰਘ ਚੁਹਾਣਕੇ, ਬਿੱਲੂ ਸਿੰਘ ਸਹੌਰ, ਬਲਵੰਤ ਸਿੰਘ ਸਹਿਬਾਜ਼ਪੁਰਾ, ਲਵਪ੍ਰੀਤ ਸਿੰਘ ਬੀਹਲਾ, ਹਰਵਿੰਦਰ ਸਿੰਘ ਵਜੀਦਕੇ, ਮੇਜਰ ਸਿੰਘ ਛਾਪਾ, ਮੁਹੰਮਦ ਸ਼ਾਹਬਾਜ਼ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰ ਲਈ ਚੋਣ ਹੋਣ ’ਤੇ ਖਿਡਾਰਨਾਂ ਬਾਬਾ ਮੱਠ ਵਿਖੇ ਹੋਈਆਂ ਨਤਮਸਤਕ ਅਗਲੀ ਖ਼ਬਰ ਸੇਵਾਮੁਕਤ ਹੋਣ ’ਤੇ ਦਲਜੀਤ ਸਿੰਘ ਸੰਘੇੜਾ ਦਾ ਵਿਸ਼ੇਸ਼ ਸਨਮਾਨ
Ad Position 24