2027 ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ- ਰਾਜ ਮਾਰਕੰਡਾ
ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)-2027 ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜ ਮਾਰਕੰਡਾ ਨੇ ਤਪਾ ਵਿਖੇ ਗੱਲਬਾਤ ਦੌਰਾਨ ਕੀਤਾ।
ਤਪਾ ਮੰਡੀ, 4 ਅਕਤੂਬਰ (ਪ੍ਰਵੀਨ ਗਰਗ)-2027 ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਰਾਜ ਮਾਰਕੰਡਾ ਨੇ ਤਪਾ ਵਿਖੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਯਤਨਾਂ ਸਦਕਾ ਹਲਕੇ ਭਦੌੜ ਦਾ ਜਿਨ੍ਹਾਂ ਵਿਕਾਸ ਸਾਢੇ 4 ਸਾਲ ਦੌਰਾਨ ਹੋਇਆ ਹੈ, ਓਨਾ ਪਿਛਲੇ 75 ਵਰ੍ਹਿਆਂ ਦੌਰਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਹਲਕੇ ਦੇ ਸਾਰੇ ਪਿੰਡਾਂ ਦੀਆਂ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਿਆ ਹੈ। ਇਸ ਤੋਂ ਇਲਾਵਾ ਸੜਕਾਂ ਦਾ ਨਵੀਨੀਕਰਨ ਕੀਤਾ ਗਿਆ, ਨਵੇਂ ਖੇਡ ਸਟੇਡੀਅਮ ਉਸਾਰੇ ਗਏ ਹਨ ।