04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬੰਦੀ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ-ਬੁਰਜ ਗਿੱਲ

ਧਨੌਲਾ, 4 ਅਕਤੂਬਰ (ਜਤਿੰਦਰ ਸਿੰਘ ਧਨੌਲਾ)- ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਏ ਰਿਹਾਈ ਮਾਰਚ ਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਬਰਨਾਲਾ ਨੇ ਬਡਬਰ ਟੋਲ ਪਲਾਜ਼ਾ ਤੇ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ ਨੇ ਸਿਰੋਪਾਓ ਪਾ ਕੇ ਭਰਵਾਂ ਸਵਾਗਤ ਕੀਤਾ ਅਤੇ ਵੱਡੇ ਕਾਫ਼ਲੇ ਦੇ ਰੂਪ ’ਚ ਕਿਸਾਨ ਆਗੂ ਤੇ ਵਰਕਰ ਰਿਹਾਈ ਮਾਰਚ ਵਿਚ ਸ਼ਾਮਿਲ ਹੋਏ। ਇਸ ਸਮੇਂ ਆਗੂਆਂ ਕਿਹਾ ਕਿ ਭਾਰਤ ਸਰਕਾਰ ਦਾ ਕਾਨੂੰਨ ਆਮ ਲੋਕਾਂ ਨੂੰ ਭੈਂਗੀ ਅੱਖ ਨਾਲ ਵੇਖਦਾ, ਆਪਣੇ ਖ਼ਿੱਤੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਕੈਦੀ, ਬੁੱਧੀਜੀਵੀ, ਪੱਤਰਕਾਰ ਪਿੱਛਲੇ ਕਈ ਸਾਲਾਂ ਤੋਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹੀਂ ਡੱਕੇ ਹੋਏ ਹਨ, ਨਾ ਹੀ ਪੈਰੋਲ ’ਤੇ ਬਾਹਰ ਭੇਜੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 05-10-2026
ਧਨੌਲਾ, 4 ਅਕਤੂਬਰ (ਜਤਿੰਦਰ ਸਿੰਘ ਧਨੌਲਾ)- ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਏ ਰਿਹਾਈ ਮਾਰਚ ਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਬਰਨਾਲਾ ਨੇ ਬਡਬਰ ਟੋਲ ਪਲਾਜ਼ਾ ਤੇ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਤੇ ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ ਨੇ ਸਿਰੋਪਾਓ ਪਾ ਕੇ ਭਰਵਾਂ ਸਵਾਗਤ ਕੀਤਾ ਅਤੇ ਵੱਡੇ ਕਾਫ਼ਲੇ ਦੇ ਰੂਪ ’ਚ ਕਿਸਾਨ ਆਗੂ ਤੇ ਵਰਕਰ ਰਿਹਾਈ ਮਾਰਚ ਵਿਚ ਸ਼ਾਮਿਲ ਹੋਏ। ਇਸ ਸਮੇਂ ਆਗੂਆਂ ਕਿਹਾ ਕਿ ਭਾਰਤ ਸਰਕਾਰ ਦਾ ਕਾਨੂੰਨ ਆਮ ਲੋਕਾਂ ਨੂੰ ਭੈਂਗੀ ਅੱਖ ਨਾਲ ਵੇਖਦਾ, ਆਪਣੇ ਖ਼ਿੱਤੇ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਕੈਦੀ, ਬੁੱਧੀਜੀਵੀ, ਪੱਤਰਕਾਰ ਪਿੱਛਲੇ ਕਈ ਸਾਲਾਂ ਤੋਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹੀਂ ਡੱਕੇ ਹੋਏ ਹਨ, ਨਾ ਹੀ ਪੈਰੋਲ ’ਤੇ ਬਾਹਰ ਭੇਜੇ ਜਾ ਰਹੇ ਹਨ। ਦੂਜੇ ਪਾਸੇ ਅਪਰਾਧੀ ਰਾਜਨੀਤਿਕ ਲੋਕ, ਘਪਲੇਬਾਜ਼ ਕਾਰਪੋਰੇਟ ਘਰਾਣੇ, ਬਦਇਖਲਾਕੀ ਲੋਕ ਸਰਕਾਰੀ ਸ਼ਹਿ ’ਤੇ ਖੁੱਲ੍ਹੇ ਘੁੰਮ ਰਹੇ ਹਨ। ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ । ਇਸ ਤਰ੍ਹਾਂ ਦੇ ਦੂਹਰੇ ਮਾਪਦੰਡ ਬਗ਼ਾਵਤ ਨੂੰ ਸੱਦਾ ਦਿੰਦੇ ਹਨ। ਪੰਜਾਬ ਤੋਂ ਭਾਰਤ ਦੇ ਸੰਵਿਧਾਨ ਅਨੁਸਾਰ ਮੈਂਬਰ ਪਾਰਲੀਮੈਂਟ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਡੱਕੀ ਬੈਠੀ ਹੈ ਅਤੇ ਨਾ ਹੀ ਉਸ ਨੂੰ ਪੈਰੋਲ ’ਤੇ ਭੇਜਿਆ ਜਾ ਰਿਹਾ ਭਾਰਤ ਸਰਕਾਰ ਧਾਰਮਿਕ ਘੱਟ ਗਿਣਤੀਆਂ ਨਾਲ ਵਿਤਕਰੇ ਬਾਜ਼ੀ ਕਰਨ ਤੋਂ ਬਾਜ਼ ਨਹੀਂ ਆ ਰਹੀ। ਜਿਸ ਦਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸਖ਼ਤ ਵਿਰੋਧ ਕਰਦੀ ਹੈ। ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਸਿਕੰਦਰ ਸਿੰਘ ਭੂਰੇ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿਖੇ ਕੌਮੀ ਇਨਸਾਫ਼ ਮੋਰਚੇ ਦੀ ਹਰ ਕਾਲ ’ਤੇ ਤਦ ਤੱਕ ਫ਼ੁੱਲ ਚੜ੍ਹਾਏ ਜਾਣਗੇ, ਜੱਦ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ। ਇਸ ਸਮੇਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਜ਼ਿਲ੍ਹਾ ਮੀਤ ਪ੍ਰਧਾਨ ਬੰਤ ਸਿੰਘ ਚੀਮਾ, ਬਲਾਕ ਪ੍ਰਧਾਨ ਜਸਵੰਤ ਸਿੰਘ ਸੰਘੇੜਾ, ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ, ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ, ਬਲਾਕ ਜਨਰਲ ਸਕੱਤਰ ਗੁਰਜੰਟ ਸਿੰਘ ਖੁੱਡੀ ਕਲਾਂ, ਬਲਾਕ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸੰਘੇੜਾ, ਬਲਾਕ ਆਗੂ ਚਤਰ ਸਿੰਘ ਠੀਕਰੀਵਾਲਾ, ਫ਼ੌਜੀ ਅਲਕੜਾ ਬਲਾਕ ਆਗੂ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ 2026’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਪਹਿਲੇ ਸਥਾਨ ਹ... ਅਗਲੀ ਖ਼ਬਰ ਹੋਲੀ ਏਂਜਲਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਣ ਵਧਾਇਆ
Ad Position 24