04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

‘ਖੇਡਾਂ ਵਤਨ ਪੰਜਾਬ ਦੀਆਂ 2026’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਪਹਿਲੇ ਸਥਾਨ ਹਾਸਿਲ ਕੀਤੇ

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026 - ਸੀਜ਼ਨ 04’ ਦੇ ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਰਨਾਲਾ ਜ਼ਿਲ੍ਹੇ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਕਰਮਚਾਰੀਆਂ ਵਲੋਂ ਵੀ ਇਨ੍ਹਾਂ ਖੇਡਾਂ ਵਿਚ ਰੁਚੀ ਵਿਖਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 05-10-2026
ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026 - ਸੀਜ਼ਨ 04’ ਦੇ ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਰਨਾਲਾ ਜ਼ਿਲ੍ਹੇ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਕਰਮਚਾਰੀਆਂ ਵਲੋਂ ਵੀ ਇਨ੍ਹਾਂ ਖੇਡਾਂ ਵਿਚ ਰੁਚੀ ਵਿਖਾਈ ਜਾ ਰਹੀ ਹੈ। ਸਰਵਹਿੱਤਕਾਰੀ ਸਕੂਲ ਵਿਖੇ ਹੋਏ ਸ਼ਤਰੰਜ (ਚੈੱਸ) ਮੁਕਾਬਲਿਆਂ ਵਿਚ ਲੋਕ ਸੰਪਰਕ ਵਿਭਾਗ ਬਰਨਾਲਾ ਦੇ ਸੀਨੀਅਰ ਸਹਾਇਕ ਜੁਨਿੰਦਰ ਜੋਸ਼ੀ ਨੇ 41 ਤੋਂ 50 ਸਾਲ ਉਮਰ ਵਰਗ ਵਿਚ ਭਾਗ ਲਿਆ। ਉਨ੍ਹਾਂ ਨੇ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਸ਼ਤਰੰਜ ਵਿਚ ਪਹਿਲਾ ਸਥਾਨ ਹਾਸਲ ਕਰ ਕੇ ਵਿਭਾਗ ਦਾ ਨਾਮ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ 51 ਤੋਂ 60 ਸਾਲ ਉਮਰ ਵਰਗ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਖੇਡ ਵਿਭਾਗ ਬਰਨਾਲਾ ਦੀ ਵੇਟ ਲਿਫ਼ਟਿੰਗ ਕੋਚ ਸ੍ਰੀਮਤੀ ਗੁਰਵਿੰਦਰ ਕੌਰ ਨੇ ਭਾਗ ਲਿਆ। ਉਨ੍ਹਾਂ ਨੇ ਸ਼ਾਟ ਪੁੱਟ (ਗੋਲਾ ਸੁੱਟਣ) ਅਤੇ ਡਿਸਕਸ ਥਰੋ ਈਵੈਂਟਸ ਵਿਚ ਆਪਣੀ ਤਾਕਤ ਅਤੇ ਤਕਨੀਕ ਦਾ ਲੋਹਾ ਮਨਵਾਉਂਦਿਆਂ ਦੋਵਾਂ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਜੇਤੂ ਖਿਡਾਰੀਆਂ ਦੀ ਇਸ ਸ਼ਾਨਦਾਰ ਕਾਰਗੁਜ਼ਾਰੀ ’ਤੇ ਜ਼ਿਲ੍ਹਾ ਪ੍ਰਸ਼ਾਸਨ, ਖੇਡ ਪ੍ਰੇਮੀਆਂ ਅਤੇ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਵਲੋਂ ਵਿਸ਼ੇਸ਼ ਤੌਰ ’ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਚੈੱਸ ਐਸੋਸੀਏਸ਼ਨ ਦੇ ਮੈਂਬਰ ਸੌਰਵ ਗੋਇਲ, ਰਾਹੁਲ ਜਿੰਦਲ, ਹਰਪ੍ਰੀਤ ਸਿੰਘ, ਰਾਕੇਸ਼ ਕੁਮਾਰ, ਮੋਹਿਤ ਬਾਂਸਲ, ਜਤਿੰਦਰ ਜੋਸ਼ੀ, ਆਸ਼ੂਤੋਸ਼ ਕੌਸ਼ਲ, ਰਾਹੁਲ ਗਰਗ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰੀਮਿਕਸ ਤੇ ਇੰਟਰਲਾਕ ਸੜਕਾਂ ਦੀ ਮੁਰੰਮਤ ਦੇ ਵੀ ਲਾਏ ਜਾ ਰਹੇ ਨੀਂਹ ਪੱਥਰ-ਮੱਖਣ ਸ਼ਰਮਾ ਕਿਹਾ, ਸੜਕਾਂ ਉਪਰ ਪਾਏ ਪ੍ਰੀਮਿ... ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰਹੇਗਾ-ਬੁਰਜ ਗਿੱਲ
Ad Position 24