04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਪ੍ਰੀਮਿਕਸ ਤੇ ਇੰਟਰਲਾਕ ਸੜਕਾਂ ਦੀ ਮੁਰੰਮਤ ਦੇ ਵੀ ਲਾਏ ਜਾ ਰਹੇ ਨੀਂਹ ਪੱਥਰ-ਮੱਖਣ ਸ਼ਰਮਾ ਕਿਹਾ, ਸੜਕਾਂ ਉਪਰ ਪਾਏ ਪ੍ਰੀਮਿਕਸ ਅਤੇ ਮੁਰੰਮਤ ਲਈ ਕੇਂਦਰ ਜਾਂ ਪੰਜਾਬ ਸਰਕਾਰ ਤੋਂ ਆਈ ਗਰਾਂਟ ਦੇ ਵੀ ਲਗਾਏ ਜਾਣ ਬੋਰਡ

ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸ਼ਹਿਰ ਵਿਚ ਵਿਕਾਸ ਕਾਰਜਾਂ ਦੇ ਨਾਂਅ ’ਤੇ ਹੋ ਰਹੀ ਸਿਆਸਤ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਆਗੂਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਬਰਨਾਲਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਪ੍ਰੀਮਿਕਸ ਅਤੇ ਇੰਟਰਲਾਕ ਟਾਈਲਾਂ ਵਾਲੀਆਂ ਸੜਕਾਂ ਦੀ ਮੁਰੰਮਤ ਦੇ ਵੀ ਨੀਂਹ ਪੱਥਰ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਦੇ ਆਗੂਆਂ ਵਿਚ ਵਿਕਾਸ ਕਾਰਜਾਂ ਦੇ ਨਾਂਅ ’ਤੇ ਨੀਂਹ ਪੱਥਰ ਰੱਖਣ ਅਤੇ ਬੋਰਡ ਲਗਾਉਣ ਦੀ ਹੋੜ ਲੱਗੀ ਹੋਈ ਹੈ, ਜਦਕਿ ਸ਼ਹਿਰ ਵਾਸੀ ਜ਼ਮੀਨੀ ਪੱਧਰ ’ਤੇ ਹੋਏ ਵਿਕਾਸ ਦੀ ਹਕੀਕਤ ਤੋਂ ਪੂਰੀ ਤਰ੍ਹਾਂ ਜਾਣੂ ਹਨ।

Ad Position 21
No active advertisement
ਰਿਹਾਈ ਸਬੰਧੀ ਮਾਰਚ ਨੂੰ ਸਤਿਕਾਰ ਭੇਟ ਕਰਦੇ ਹੋਏ ਆਗੂ ਅਤੇ ਵਰਕਰ। ਤਸਵੀਰ : ਜਤਿੰਦਰ ਸਿੰਘ ਧਨੌਲਾ ਮੱਖਣ ਸ਼ਰਮਾ 05-10-2026
ਬਰਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਸ਼ਹਿਰ ਵਿਚ ਵਿਕਾਸ ਕਾਰਜਾਂ ਦੇ ਨਾਂਅ ’ਤੇ ਹੋ ਰਹੀ ਸਿਆਸਤ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਆਗੂਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਬਰਨਾਲਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਪ੍ਰੀਮਿਕਸ ਅਤੇ ਇੰਟਰਲਾਕ ਟਾਈਲਾਂ ਵਾਲੀਆਂ ਸੜਕਾਂ ਦੀ ਮੁਰੰਮਤ ਦੇ ਵੀ ਨੀਂਹ ਪੱਥਰ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਦੇ ਆਗੂਆਂ ਵਿਚ ਵਿਕਾਸ ਕਾਰਜਾਂ ਦੇ ਨਾਂਅ ’ਤੇ ਨੀਂਹ ਪੱਥਰ ਰੱਖਣ ਅਤੇ ਬੋਰਡ ਲਗਾਉਣ ਦੀ ਹੋੜ ਲੱਗੀ ਹੋਈ ਹੈ, ਜਦਕਿ ਸ਼ਹਿਰ ਵਾਸੀ ਜ਼ਮੀਨੀ ਪੱਧਰ ’ਤੇ ਹੋਏ ਵਿਕਾਸ ਦੀ ਹਕੀਕਤ ਤੋਂ ਪੂਰੀ ਤਰ੍ਹਾਂ ਜਾਣੂ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਉਪਰ ਹਰ ਚਾਰ-ਪੰਜ ਸਾਲ ਬਾਅਦ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਨਗਰ ਕੌਂਸਲ ਵਲੋਂ ਲੋੜ ਅਨੁਸਾਰ ਪ੍ਰੀਮਿਕਸ ਪਾਇਆ ਜਾਂਦਾ ਰਿਹਾ ਹੈ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਵੀ ਕਰਵਾਈ ਜਾਂਦੀ ਰਹੀ ਹੈ। ਪਰ ਪਹਿਲਾਂ ਕਦੇ ਕਿਸੇ ਸਿਆਸੀ ਆਗੂ ਵਲੋਂ ਸੜਕ ਦੀ ਮੁਰੰਮਤ ਨੂੰ ਵੀ ਕਿਸੇ ਵੱਡੇ ਪ੍ਰਾਜੈਕਟ ਵਜੋਂ ਪੇਸ਼ ਕਰਦਿਆਂ ਉਸ ਦਾ ਨੀਂਹ ਪੱਥਰ ਨਹੀਂ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਤਾਂ ਹਾਲਾਤ ਇਹ ਬਣ ਗਏ ਹਨ ਕਿ ਜਿਹੜੀ ਸੜਕ ’ਤੇ ਪ੍ਰੀਮਿਕਸ ਪੈ ਚੁੱਕਾ ਹੈ ਜਾਂ ਜਿਹੜੀ ਸੜਕ ਇੰਟਰਲਾਕ ਟਾਈਲਾਂ ਨਾਲ ਬਣੀ ਹੋਈ ਹੈ, ਉਸ ਦੀ ਮੁਰੰਮਤ ਦੇ ਵੀ ਨੀਂਹ ਪੱਥਰ ਰੱਖ ਕੇ ਇਸ ਨੂੰ ਵੱਡਾ ਵਿਕਾਸ ਕਾਰਜ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਥਾਨਕ ਆਗੂਆਂ ਨੂੰ ਨੀਂਹ ਪੱਥਰ ਰੱਖਣ ਅਤੇ ਕਰਵਾਏ ਗਏ ਵਿਕਾਸ ਕਾਰਜਾਂ ਦੇ ਬੋਰਡ ਲਗਾਉਣ ਦਾ ਇੰਨਾ ਹੀ ਸ਼ੌਕ ਹੈ ਤਾਂ ਜਿਨ੍ਹਾਂ ਸੜਕਾਂ ਉਪਰ ਪ੍ਰੀਮਿਕਸ ਪਾਇਆ ਗਿਆ ਹੈ, ਸਬੰਧੀ ਕੇਂਦਰ ਜਾਂ ਪੰਜਾਬ ਸਰਕਾਰ ਤੋਂ ਆਈ ਗਰਾਂਟ ਦੇ ਵੇਰਵਿਆਂ ਦੇ ਵੀ ਬੋਰਡ ਲਗਾਏ ਜਾਣ।
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ 2026’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਜੁਨਿੰਦਰ ਜੋਸ਼ੀ ਅਤੇ ਗੁਰਵਿੰਦਰ ਕੌਰ ਨੇ ਪਹਿਲੇ ਸਥਾਨ ਹ...
Ad Position 24