06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਭਲਕੇ

ਮਹਿਲ ਕਲਾਂ, 5 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ, ਸ੍ਰੀ ਸਹਿਜ ਪਾਠ ਸੇਵਾ ਲਹਿਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ 6 ਅਕਤੂਬਰ (ਮੰਗਲਵਾਰ) ਨੂੰ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ, ਪਿੰਡ ਠੁੱਲੀਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਤੇ ਖ਼ਾਲਸਾਈ ਜੀਵਨ ਨਾਲ ਜੋੜਨਾ ਹੈ।

Ad Position 21
No active advertisement
ਅਜੀਤ ਡੈਸਕ 06-10-2026
ਮਹਿਲ ਕਲਾਂ, 5 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਰਪ੍ਰਸਤੀ, ਸ੍ਰੀ ਸਹਿਜ ਪਾਠ ਸੇਵਾ ਲਹਿਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ 6 ਅਕਤੂਬਰ (ਮੰਗਲਵਾਰ) ਨੂੰ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ, ਪਿੰਡ ਠੁੱਲੀਵਾਲ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਤੇ ਖ਼ਾਲਸਾਈ ਜੀਵਨ ਨਾਲ ਜੋੜਨਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਕੇਸੀ ਇਸ਼ਨਾਨ ਕਰ ਕੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ। ਸ੍ਰੀ ਸਹਿਜ ਪਾਠ ਸੇਵਾ ਲਹਿਰ ਵਲੋਂ ਅੰਮ੍ਰਿਤ ਅਭਿਲਾਖੀਆਂ ਲਈ ਕਕਾਰਾਂ ਦੀ ਸੇਵਾ ਬਿਲਕੁਲ ਮੁਫ਼ਤ (ਭੇਟਾ ਰਹਿਤ) ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ
Ad Position 24