ਖੇਡਾਂ ਵਤਨ ਪੰਜਾਬ ਦੀਆਂ ’ਚ ਮਾਤਾ ਗੁਜਰੀ ਸਕੂਲ ਭਦੌੜ ਨੇ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ
ਭਦੌੜ, 5 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਅਤੇ ਕੋਚ ਪ੍ਰਗਟ ਸਿੰਘ ਢਿੱਲਵਾਂ ਨੇ ਦੱਸਿਆ ਕਿ ਖੋ-ਖੋ ਦੇ ਅੰਡਰ-14 ਵਰਗ ਵਿਚ ਸਕੂਲ ਦੀ ਟੀਮ ਨੇ ਸੇਖਾ ਜੋਨ ਨਾਲ ਹੋਏ ਫਸਵੇਂ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ।
ਭਦੌੜ, 5 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਮੈਡਮ ਸੁਖਵੀਰ ਕੌਰ ਧਾਲੀਵਾਲ ਅਤੇ ਕੋਚ ਪ੍ਰਗਟ ਸਿੰਘ ਢਿੱਲਵਾਂ ਨੇ ਦੱਸਿਆ ਕਿ ਖੋ-ਖੋ ਦੇ ਅੰਡਰ-14 ਵਰਗ ਵਿਚ ਸਕੂਲ ਦੀ ਟੀਮ ਨੇ ਸੇਖਾ ਜੋਨ ਨਾਲ ਹੋਏ ਫਸਵੇਂ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਵੀ ਵਿਦਿਆਰਥੀਆਂ ਨੇ ਭੈਣੀ ਫੱਤਾ ਜੋਨ ਨਾਲ ਹੋਏ ਰੋਮਾਂਚਕ ਮੁਕਾਬਲੇ ਵਿਚ ਜਿੱਤ ਦਰਜ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਇਹ ਪੁਜ਼ੀਸ਼ਨਾਂ ਲਗਾਤਾਰ ਮਿਹਨਤ, ਅਭਿਆਸ ਅਤੇ ਟੀਮ ਵਰਕ ਸਦਕਾ ਹਾਸਿਲ ਹੋਈਆਂ ਹਨ। ਇਸ ਮੌਕੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਸਕੱਤਰ ਹਰਮਨ ਸਿੰਘ ਸਿੱਧੂ, ਮਾ: ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਮਾਨ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।