05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ਿਲ੍ਹਾ ਬਰਨਾਲਾ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 100 ਫ਼ੀਸਦੀ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਵੀਜ਼ਨ) ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 102-ਭਦੌੜ (ਅ.

Ad Position 21
No active advertisement
ਅਜੀਤ ਡੈਸਕ 06-10-2026
ਬਰਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਵੀਜ਼ਨ) ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਵਿਚ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ 100 ਫ਼ੀਸਦੀ ਪੂਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਸਮੁੱਚੀ ਚੋਣ ਮਸ਼ੀਨਰੀ ਦੇ ਸਹਿਯੋਗ ਨਾਲ ਇਹ ਪ੍ਰਕਿਰਿਆ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕੀਤੀ ਗਈ ਹੈ। ਇਸ ਸਫ਼ਲਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਚੋਣ ਅਮਲੇ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਸਮੂਹ ਵੋਟਰਾਂ ਦਾ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸ਼ਿਕਾਇਤ ਨਿਵਾਰਨ ਲਈ ਜ਼ਿਲ੍ਹਾ ਚੋਣ ਦਫ਼ਤਰ, ਬਰਨਾਲਾ ਵਿਖੇ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤਾਂ ਵਾਲੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਅਗਲੀ ਖ਼ਬਰ ਸੀ.ਪੀ.ਆਈ. (ਐਮ.) ਵਲੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਮੰਗ-ਪੱਤਰ ਦਿੱਤਾ
Ad Position 24