ਖੇਡਾਂ ਵਤਨ ਪੰਜਾਬ ਦੀਆਂ ਵਿਚ ਜੀ.ਐਨ.ਡੀ. ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪੱਧਰੀ ਕਰਵਾਈਆਂ ਗਈਆਂ ਖੇਡਾਂ, ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਕੋਮਲ ਪ੍ਰੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਵਾਸੀ ਘੁੰਨਸ ਨੇ ਖੇਡ ਡਿਸਕਸ ਥਰੋ ਵਿਚ ਦੂਜਾ ਸਥਾਨ ਹਾਸਲ ਕੀਤਾ ਅਤੇ ਫੁੱਟਬਾਲ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸਕੂਲ ਦੀਆਂ ਸੱਤ ਲੜਕੀਆਂ ਦੀ ਚੋਣ ਰਾਜ ਪੱਧਰ ਖੇਡਾਂ ਵਿਚ ਹੋਈ ਇਸ ਦੌਰਾਨ ਬੱਚਿਆਂ ਦੀ ਖੇਡ ਦੀ ਖ਼ੁਸ਼ੀ ਨੂੰ ਪ੍ਰਗਟਾਉਂਦੇ ਹੋਏ ਸਕੂਲ ਦੇ ਚੇਅਰਪਰਸਨ ਮੈਡਮ ਗੁਰਸ਼ਰਜੀਤ ਕੌਰ ਨੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਆ।
ਤਪਾ ਮੰਡੀ, 5 ਅਕਤੂਬਰ (ਵਿਜੇ ਸ਼ਰਮਾ)-ਜ਼ਿਲ੍ਹਾ ਪੱਧਰੀ ਕਰਵਾਈਆਂ ਗਈਆਂ ਖੇਡਾਂ, ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਕੋਮਲ ਪ੍ਰੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਵਾਸੀ ਘੁੰਨਸ ਨੇ ਖੇਡ ਡਿਸਕਸ ਥਰੋ ਵਿਚ ਦੂਜਾ ਸਥਾਨ ਹਾਸਲ ਕੀਤਾ ਅਤੇ ਫੁੱਟਬਾਲ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸਕੂਲ ਦੀਆਂ ਸੱਤ ਲੜਕੀਆਂ ਦੀ ਚੋਣ ਰਾਜ ਪੱਧਰ ਖੇਡਾਂ ਵਿਚ ਹੋਈ ਇਸ ਦੌਰਾਨ ਬੱਚਿਆਂ ਦੀ ਖੇਡ ਦੀ ਖ਼ੁਸ਼ੀ ਨੂੰ ਪ੍ਰਗਟਾਉਂਦੇ ਹੋਏ ਸਕੂਲ ਦੇ ਚੇਅਰਪਰਸਨ ਮੈਡਮ ਗੁਰਸ਼ਰਜੀਤ ਕੌਰ ਨੇ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਆ। ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਧਾਲੀਵਾਲ ਨੇ ਸਮੂਹਿਕ ਤੌਰ ’ਤੇ ਜੇਤੂ ਵਿਦਿਆਰਥੀਆਂ ਅਤੇ ਡੀ.ਪੀ. ਅਧਿਆਪਕ ਰਾਜਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਹਮੇਸ਼ਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਆ, ਉਨ੍ਹਾਂ ਨੇ ਦੱਸਿਆ ਕਿ ਸਾਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਭਾਗ ਲੈਣਾ ਚਾਹੀਦਾ ਹੈ ਕਿਉਂਕਿ ਖੇਡਾਂ ਸਾਡੇ ਸਰੀਰ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ।