05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ ਚੀਮਾ ਵਿਖੇ ਲਿੰਕ ਸੜਕ ਦੇ ਮਾਮਲੇ ਨੂੰ ਲੈ ਕੇ ਵਿਧਾਇਕ ਅਤੇ ਭਾਕਿਯੂ ਡਕੌਂਦਾ ਦੇ ਆਗੂਆਂ ਵਿਚਾਲੇ ਮੀਟਿੰਗ ਵਿਧਾਇਕ ਪੰਡੋਰੀ ਨੇ ਜਲਦ ਪ੍ਰੀਮਿਕਸ ਪਾਉਣ ਦਾ ਦਿੱਤਾ ਭਰੋਸਾ

ਟੱਲੇਵਾਲ, 5 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਤੋਂ ਨਾਈਵਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੁੱਟ ਕੇ ਸੁੱਟੀ ਲਿੰਕ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪਿੰਡ ਚੀਮਾ ਇਕਾਈ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਵਿਚਾਲੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸੜਕ ਦੀ ਖਸਤਾ ਹਾਲਤ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਬਾਰੇ ਵਿਧਾਇਕ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ।

Ad Position 21
No active advertisement
ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਮੀਟਿੰਗ ਦੌਰਾਨ। ਤਸਵੀਰ : ਸੋਨੀ ਚੀਮਾ 06-10-2026
ਟੱਲੇਵਾਲ, 5 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਤੋਂ ਨਾਈਵਾਲਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਪੁੱਟ ਕੇ ਸੁੱਟੀ ਲਿੰਕ ਸੜਕ ਦੀ ਮਾੜੀ ਹਾਲਤ ਨੂੰ ਲੈ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਪਿੰਡ ਚੀਮਾ ਇਕਾਈ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਵਿਚਾਲੇ ਇਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਸੜਕ ਦੀ ਖਸਤਾ ਹਾਲਤ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਆ ਰਹੀਆਂ ਭਾਰੀ ਮੁਸ਼ਕਲਾਂ ਬਾਰੇ ਵਿਧਾਇਕ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ। ਕਿਸਾਨ ਆਗੂਆਂ ਨੇ ਦੱਸਿਆ ਕਿ ਲਿੰਕ ਸੜਕ ’ਤੇ ਥਾਂ-ਥਾਂ ਪਏ ਡੂੰਘੇ ਟੋਇਆਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਅਤੇ ਵਾਹਨ ਚਾਲਕਾਂ ਦਾ ਲੰਘਣਾ ਦੁੱਭਰ ਹੋਇਆ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸੜਕ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸ ਨਰਕ ਭਰੀ ਜ਼ਿੰਦਗੀ ਤੋਂ ਨਿਜਾਤ ਮਿਲ ਸਕੇ। ਇਸ ਮੌਕੇ ਵਿਧਾਇਕ ਪੰਡੋਰੀ ਨੇ ਜਲਦ ਪ੍ਰੀਮਿਕਸ ਪਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਆਗੂ, ਗੋਗੀ ਚੀਮਾ ਇਕਾਈ ਪ੍ਰਧਾਨ, ਹਰਬੰਸ ਸਿੰਘ ਹਰੀ ਬਲਾਕ ਆਗੂ, ਰਜਿੰਦਰ ਭੰਗੂ ਜਨਰਲ ਸਕੱਤਰ, ਸੋਨੀ ਸਿੱਧੂ ਪ੍ਰੈਸ ਸਕੱਤਰ, ਸਿਕੰਦਰ ਸਿੰਘ, ਬਹਾਦਰ ਸਿੰਘ ਖ਼ਜ਼ਾਨਚੀ, ਹਰਦੇਵ ਸਿੰਘ ਨੰਬਰਦਾਰ, ਗੁਰਮੀਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਰੁਲਦੂ ਸਿੰਘ, ਗੁਰਜੰਟ ਸਿੰਘ ਹਰੀ, ਪਾਲ ਸਿੰਘ, ਰਣਜੀਤ ਸਿੰਘ, ਸੁਖਮੰਦਰ ਸਿੰਘ, ਕੌੜਾ ਸਿੰਘ, ਗੁਰਜੰਟ ਸਿੰਘ, ਪ੍ਰਦੀਪ ਸਿੰਘ, ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ. (ਐਮ) ਦੇ ਆਗੂਆਂ ਨੇ ਹਲਕਾ ਵਿਧਾਇਕ ਉੱਗੋਕੇ ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਹਾਈਕੋਰਟ ਵਲੋਂ ਸੀ.ਬੀ.ਆਈ. ਜਾਂਚ ਦੇ ਹੁਕਮ ‘ਆਪ’ ਸਰਕਾਰ ਦੇ ਪ੍ਰਸ਼ਾਸਨਿਕ ਤੰਤਰ ’ਤੇ ਵੱਡਾ ਸਵਾਲ- ਬਰਨਾਲਾ
Ad Position 24