ਅੰਦਰਲੀ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
ਤਪਾ ਮੰਡੀ, 5 ਅਕਤੂਬਰ (ਪ੍ਰਵੀਨ ਗਰਗ)-ਤਪਾ ਦੀ ਅੰਦਰਲੀ ਅਨਾਜ ਮੰਡੀ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਹਨ ਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ।
ਤਪਾ ਮੰਡੀ, 5 ਅਕਤੂਬਰ (ਪ੍ਰਵੀਨ ਗਰਗ)-ਤਪਾ ਦੀ ਅੰਦਰਲੀ ਅਨਾਜ ਮੰਡੀ ਵਿਚ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਹਨ ਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਮੰਡੀ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਕਿ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਤਪਾ ਦੇ ਸੈਕਟਰੀ ਹਰਦੀਪ ਸਿੰਘ ਗਿੱਲ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ’ਚ ਕਿਸਾਨ ਹਰਮਨਪ੍ਰੀਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਮੌੜ ਮਕਸੂਥਾ ਵਲੋਂ ਐਸ.ਐਮ ਟਰੇਡਿੰਗ ਕੰਪਨੀ ਆੜ੍ਹਤੀਏ ਮੋਹਿਤ ਭੂਤ ਦੀ ਦੁਕਾਨ ’ਤੇ ਝੋਨੇ ਦੀ ਢੇਰੀ ਲਿਆਂਦੀ ਗਈ। ਜਿਸ ਨੂੰ ਖਰੀਦ ਏਜੰਸੀ ਮਾਰਕਫੈੱਡ ਵਲੋਂ ਸਰਕਾਰੀ ਮਾਪਦੰਡਾਂ ਅਨੁਸਾਰ ਤਹਿ ਰੇਟ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿਚ ਬਾਰਦਾਣਾ, ਲਿਫ਼ਟਿੰਗ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕਫੈੱਡ ਮੈਨੇਜਰ ਹਰਿੰਦਰ ਸਿੰਘ, ਇੰਸਪੈਕਟਰ ਮਹਿੰਦਰ ਪਾਲ, ਅੰਗਰੇਜ਼ ਸਿੰਘ, ਵਿਕਰਮ ਕੁਮਾਰ ਲੋਟਾ, ਵਪਾਰ ਮੰਡਲ ਦੇ ਪ੍ਰਧਾਨ ਦੀਪਕ ਬਾਂਸਲ ਤੋਂ ਇਲਾਵਾ ਆੜ੍ਹਤੀਏ ਮੋਹਿਤ ਭੂਤ, ਮਨੋਹਰ ਲਾਲ ਮੋਹਰੀ ਮੌੜ, ਰਿਚੀ ਭੱਟਾ, ਮਨੀਸ਼ ਕੁਮਾਰ ਕਾਕਾ, ਬੌਬੀ ਤਾਜੋ, ਬਬਲਾ ਘੁੰਨਸ, ਗੋਲਡੀ ਭੱਟਾ ਆਦਿ ਮੌਜੂਦ ਸਨ।