07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜਥੇਦਾਰ ਨਾਥ ਸਿੰਘ ਹਮੀਦੀ ਨੇ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ

ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਪਿੰਡ ਟੱਲੇਵਾਲ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਮੇਜਰ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਹਲਕਾ ਇੰਚਾਰਜ ਜੱਥੇਦਾਰ ਨਾਥ ਸਿੰਘ ਹਮੀਦੀ ਨੇ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਰਣਨੀਤੀਆਂ ’ਤੇ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 07-10-2026
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਪਿੰਡ ਟੱਲੇਵਾਲ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਮੇਜਰ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਹਲਕਾ ਇੰਚਾਰਜ ਜੱਥੇਦਾਰ ਨਾਥ ਸਿੰਘ ਹਮੀਦੀ ਨੇ ਹਲਕੇ ਦੀਆਂ ਸਿਆਸੀ ਗਤੀਵਿਧੀਆਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਰਣਨੀਤੀਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ, ਪੰਜਾਬੀਅਤ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਇੱਕਮਾਤਰ ਜਮਾਤ ਹੈ। ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਅੱਜ ਅੱਕ ਚੁੱਕਾ ਹੈ ਅਤੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ-ਪੱਖੀ ਨੀਤੀਆਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਲਾਮਬੰਦ ਕਰਦਿਆਂ ਅੱਗੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਇਕ ਵਰਕਰ ਦੀ ਮਿਹਨਤ ਅਹਿਮ ਹੈ। ਉਨ੍ਹਾਂ ਸਮੂਹ ਆਗੂਆਂ ਨੂੰ ਘਰ-ਘਰ ਜਾ ਕੇ ਪਾਰਟੀ ਦੇ ਇਤਿਹਾਸ ਅਤੇ ਲੋਕ-ਭਲਾਈ ਕਾਰਜਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੁਖਵੀਰ ਸਿੰਘ ਸੋਖੀ ਟੱਲੇਵਾਲ ਸੂਬਾ ਆਗੂ, ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ, ਰੇਸ਼ਮ ਸਿੰਘ ਪੰਚ, ਦਰਸ਼ਨ ਸਿੰਘ, ਮੇਜਰ ਸਿੰਘ ਪੰਚ, ਸਿੰਗਾਰਾ ਸਿੰਘ, ਗੁਰਜੰਟ ਸਿੰਘ ਮਿਸਤਰੀ, ਗੁਰਜੀਤ ਸਿੰਘ ਨੱਤ, ਜਸ਼ਨਦੀਪ ਸਿੰਘ, ਜੁਗਰਾਜ ਸਿੰਘ, ਮੋਹਨ ਸਿੰਘ ਅਕਾਲੀ, ਬਲਬੀਰ ਸਿੰਘ, ਰੁਪਿੰਦਰ ਸਿੰਘ ਘਟੌੜਾ, ਬਲਵਿੰਦਰ ਸਿੰਘ ਭੋਲਾ ਭੋਤਨਾ, ਸਿਮਰ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਮਾਂਗੇਵਾਲ ਪ੍ਰਧਾਨ, ਕੁਲਵਿੰਦਰ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਗੁਰਮੁਖ ਸਿੰਘ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਮਾ: ਮਹਿੰਦਰ ਸਿੰਘ ਸਰਾਂ ਨੇ ਜੈਵਲਿਨ ਥ੍ਰੋ ਤੇ ਗੋਲਾ ਸੁੱਟਣ ਦੇ ਮੁਕਾਬਲੇ ’ਚੋਂ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ
Ad Position 24