07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਲੇਬਰ ਯੂਨੀਅਨ ਦੀ ਹੋਈ ਮੀਟਿੰਗ

ਬਰਨਾਲਾ, 6 ਅਕਤੂਬਰ (ਨਰਿੰਦਰ ਅਰੋੜਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਇੰਪਲਾਈਜ ਕੰਟਰੈਕਟ ਵਰਕਰ ਲੇਬਰ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਬਰਨਾਲਾ ਦੇ ਮੇਨ ਵਾਟਰ ਵਰਕਸ ਵਿਖੇ ਕੀਤੀ ਗਈ। ਗੱਲਬਾਤ ਕਰਦਿਆਂ ਅਸ਼ੋਕ ਕੁਮਾਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅੰਦਰ ਵੱਖ-ਵੱਖ ਪੋਸਟਾਂ ਉੱਤੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਵਰਕਰ 20-25 ਸਾਲਾਂ ਤੋਂ ਆਊਟਸੋਰਸ ਪ੍ਰਬੰਧ ਉੱਤੇ ਹੀ ਕੰਮ ਕਰਦੇ ਆ ਰਹੇ ਹਨ।

Ad Position 21
No active advertisement
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਆਗੂ। ਤਸਵੀਰ : ਰਿੰਪੀ ਸਟੂਡੀਓ 07-10-2026
ਬਰਨਾਲਾ, 6 ਅਕਤੂਬਰ (ਨਰਿੰਦਰ ਅਰੋੜਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਇੰਪਲਾਈਜ ਕੰਟਰੈਕਟ ਵਰਕਰ ਲੇਬਰ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਬਰਨਾਲਾ ਦੇ ਮੇਨ ਵਾਟਰ ਵਰਕਸ ਵਿਖੇ ਕੀਤੀ ਗਈ। ਗੱਲਬਾਤ ਕਰਦਿਆਂ ਅਸ਼ੋਕ ਕੁਮਾਰ ਅਤੇ ਹੋਰ ਆਗੂਆਂ ਨੇ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅੰਦਰ ਵੱਖ-ਵੱਖ ਪੋਸਟਾਂ ਉੱਤੇ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਵਰਕਰ 20-25 ਸਾਲਾਂ ਤੋਂ ਆਊਟਸੋਰਸ ਪ੍ਰਬੰਧ ਉੱਤੇ ਹੀ ਕੰਮ ਕਰਦੇ ਆ ਰਹੇ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਸਰਕਾਰ ਵਲੋਂ ਆਊਟਸੋਰਸ ਤੋਂ ਸਿੱਧੇ ਕੰਟਰੈਕਟ ਉੱਤੇ ਲਿਆਉਣ ਲਈ ਪੰਜਾਬ ਰਾਜ ਆਊਟਸੋਰਸਡ ਪਰਸੋਨਲ ਟਰਾਂਜ਼ੈਕਸ਼ਨ ਟੂ ਕੰਟਰੈਚੂਅਲ ਇੰਗੇਜਮੈਂਟ ਐਕਟ 2026 ਲਾਗੂ ਕਰਵਾਉਣ ਲਈ 8 ਅਕਤੂਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵਿਧਾਨ ਸਭਾ ਹਲਕਾ ਦਿੜ੍ਹਬਾ ਵਿਚ ਵੱਡੀ ਗਿਣਤੀ ਵਿਚ ਧਰਨਾ ਅਤੇ ਰੋਸ ਮਾਰਚ ਕੀਤਾ ਜਾਵੇਗਾ। ਇਸ ਮੌਕੇ ਵਿਨੋਦ ਕੁਮਾਰ, ਕਰਮਜੀਤ ਭਦੌੜ, ਗੁਰਦੀਪ, ਨਰਿੰਦਰ ਠੀਕਰੀਵਾਲਾ, ਅਮਰੀਕ ਝਲੂਰ, ਬਲਦੇਵ ਮੰਡੇਰ, ਜਗਸੀਰ ਹੰਡਿਆਇਆ, ਰੌਸ਼ਨ ਆਦਿ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਡੋਰ-ਟੂ-ਡੋਰ’ ਮੁਹਿੰਮ ਦੀ ਸ਼ੁਰੂਆਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਆਧਾ... ਅਗਲੀ ਖ਼ਬਰ ਐਡਵੋਕੇਟ ਗੁਰਮੁਖ ਸਿੰਘ ਨੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
Ad Position 24