07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਰਾਮਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ‘ਡੋਰ-ਟੂ-ਡੋਰ’ ਮੁਹਿੰਮ ਦੀ ਸ਼ੁਰੂਆਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਆਧਾਰ ’ਤੇ ਤਿਆਰ ਹੋਵੇਗਾ ਚੋਣ ਮੈਨੀਫੈਸਟੋ-ਐਡਵੋਕੇਟ ਰਾਹੀ

ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦੀਆਂ ਹਦਾਇਤਾਂ ’ਤੇ ਪਿੰਡ ਰਾਮਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਮ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਨੂੰ ਸਮਝਣ ਲਈ ਇਕ ਵਿਸ਼ੇਸ਼ ‘ਡੋਰ-ਟੂ-ਡੋਰ’ (ਘਰ-ਘਰ) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਉਕਤ ਮੁਹਿੰਮ ਤਹਿਤ ਪਾਰਟੀ ਦੇ ਆਗੂ ਅਤੇ ਵਰਕਰ ਹਲਕੇ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰਨਗੇ ਅਤੇ ਇਸ ਮੁਹਿੰਮ ਦੌਰਾਨ ਇਕੱਠੀਆਂ ਕੀਤੀਆਂ ਗਈਆਂ ਜਨਤਕ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦਿਆਂ ਹੀ ਪਾਰਟੀ ਦਾ ਆਗਾਮੀ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 07-10-2026
ਟੱਲੇਵਾਲ, 6 ਅਕਤੂਬਰ (ਸੋਨੀ ਚੀਮਾ)-ਵਿਧਾਨ ਸਭਾ ਹਲਕਾ ਭਦੌੜ ਦੇ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦੀਆਂ ਹਦਾਇਤਾਂ ’ਤੇ ਪਿੰਡ ਰਾਮਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਮ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਨੂੰ ਸਮਝਣ ਲਈ ਇਕ ਵਿਸ਼ੇਸ਼ ‘ਡੋਰ-ਟੂ-ਡੋਰ’ (ਘਰ-ਘਰ) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਉਕਤ ਮੁਹਿੰਮ ਤਹਿਤ ਪਾਰਟੀ ਦੇ ਆਗੂ ਅਤੇ ਵਰਕਰ ਹਲਕੇ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਰਨਗੇ ਅਤੇ ਇਸ ਮੁਹਿੰਮ ਦੌਰਾਨ ਇਕੱਠੀਆਂ ਕੀਤੀਆਂ ਗਈਆਂ ਜਨਤਕ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦਿਆਂ ਹੀ ਪਾਰਟੀ ਦਾ ਆਗਾਮੀ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਆਮ ਲੋਕਾਂ ਦੀ ਆਵਾਜ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਕਾਰਨ ਬੇਹੱਦ ਪ੍ਰੇਸ਼ਾਨ ਹਨ। ਸਾਡੀ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਦੇ ਦੁੱਖ-ਦਰਦ ਨੂੰ ਬਹੁਤ ਨੇੜਿਓਂ ਸੁਣਨਾ ਅਤੇ ਸਮਝਣਾ ਹੈ। ਉਨ੍ਹਾਂ ਕਿਹਾ ਕਿ ਉਕਤ ਇਸ ਮੁਹਿੰਮ ਉਪਰੰਤ ਸ਼੍ਰੋਮਣੀ ਅਕਾਲੀ ਦਲ (ਬ) ਦਾ ਚੋਣ ਮੈਨੀਫੈਸਟੋ ਕੋਈ ਬੰਦ ਕਮਰੇ ਵਿਚ ਤਿਆਰ ਕੀਤਾ ਜਾਣ ਵਾਲਾ ਦਸਤਾਵੇਜ਼ ਨਹੀਂ ਹੋਵੇਗਾ, ਬਲਕਿ ਇਹ ਪੰਜਾਬ ਦੇ ਲੋਕਾਂ ਦੀਆਂ ਅਸਲ ਲੋੜਾਂ ਅਤੇ ਉਮੀਦਾਂ ਦਾ ਸ਼ੀਸ਼ਾ ਹੋਵੇਗਾ। ਇਸ ਮੌਕੇ ਰਣਦੀਪ ਸਿੰਘ ਢਿੱਲਵਾਂ ਜ਼ਿਲ੍ਹਾ ਯੂਥ ਪ੍ਰਧਾਨ, ਗੁਰਪ੍ਰੀਤ ਸਿੰਘ ਮਾਨ ਚੇਅਰਮੈਨ, ਗੁਰਵਿੰਦਰ ਸਿੰਘ ਗੋਰਾ ਸਰਪੰਚ ਮੱਝੂਕੇ ਸਰਕਲ ਪ੍ਰਧਾਨ, ਗੁਰਮੀਤ ਸਿੰਘ, ਭਾਗ ਸਿੰਘ, ਸੰਦੀਪ ਸਿੰਘ, ਨੋਨੀ ਸਿੰਘ, ਰੁਪਿੰਦਰ ਸਿੰਘ ਬੂਥ ਪ੍ਰਧਾਨ, ਜਗਰੂਪ ਸਿੰਘ ਰਾਮਗੜ੍ਹ, ਜਸਵੀਰ ਸਿੰਘ ਧੰਮੀ, ਕਰਮਜੀਤ ਸਿੰਘ ਪੋਲਾ ਚੇਅਰਮੈਨ, ਅਮਨਿੰਦਰ ਸਿੰਘ ਗੋਲਡੀ ਭੁੱਲਰ ਸਰਕਲ ਪ੍ਰਧਾਨ, ਕੁਲਵਿੰਦਰ ਸਿੰਘ ਸਰਪੰਚ ਢਿੱਲਵਾਂ, ਅੰਮ੍ਰਿਤਪਾਲ ਸਿੰਘ ਖ਼ਾਲਸਾ ਸ਼ਹਿਣਾ ਸਰਕਲ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਖੇਡਾਂ ਵਤਨ ਪੰਜਾਬ ਦੀਆਂ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਖੇਡਾਂ ਮਨੁੱਖ ਨੂੰ... ਅਗਲੀ ਖ਼ਬਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਲੇਬਰ ਯੂਨੀਅਨ ਦੀ ਹੋਈ ਮੀਟਿੰਗ
Ad Position 24