06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਕਾਂਗਰਸ ਦਾ ਪਰਗਟ ਸਿੰਘ ਨੂੰ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਲੱਡੂ ਵੰਡੇ

ਹੰਡਿਆਇਆ, 6 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਆਲ ਇੰਡੀਆ ਕਾਂਗਰਸ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਿਯੁਕਤ ਕੀਤੇ ਗਏ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਖ਼ੁਸ਼ੀ ਨੂੰ ਲੈ ਕੇ ਕਸਬਾ ਹੰਡਿਆਇਆ ਵਿਖੇ ਲੱਡੂ ਵੰਡੇ ਗਏ।

Ad Position 21
No active advertisement
ਅਜੀਤ ਡੈਸਕ 07-10-2026
ਹੰਡਿਆਇਆ, 6 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਆਲ ਇੰਡੀਆ ਕਾਂਗਰਸ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਿਯੁਕਤ ਕੀਤੇ ਗਏ ਸੂਬਾ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਖ਼ੁਸ਼ੀ ਨੂੰ ਲੈ ਕੇ ਕਸਬਾ ਹੰਡਿਆਇਆ ਵਿਖੇ ਲੱਡੂ ਵੰਡੇ ਗਏ। ਇਸ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਪ੍ਰਧਾਨ ਸ: ਪਰਗਟ ਸਿੰਘ ਦੀ ਅਗਵਾਈ ਵਿਚ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਹੋ ਕੇ ਲੜੀਆਂ ਜਾਣਗੀਆਂ ਤੇ ਕਾਂਗਰਸ ਦੀ ਜਿੱਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕਰ ਕੇ ਆਈ ਸੀ ਪਰ ਇਸ ਸਰਕਾਰ ਤੋਂ ਹਰੇਕ ਵਰਗ ਦੁਖੀ ਹੈ। ਕੱਟੜ ਇਮਾਨਦਾਰ ਕਹਾਉਣ ਵਾਲੀ ਸਰਕਾਰ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਘਪਲਿਆਂ ਸਬੰਧੀ ਐਫ.ਆਈ.ਆਰ. ਦਰਜ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਹਲਕਾ ਬਰਨਾਲਾ ਵਿਚ ਜੋ ਵੀ ਘਪਲੇ ਹੋਏ ਹਨ, ਆਉਣ ਵਾਲੇ ਸਮੇਂ ਵਿਚ ਦੱਸਿਆ ਜਾਵੇਗਾ। ਇਸ ਮੌਕੇ ਸਾਬਕਾ ਪ੍ਰਧਾਨ ਯਸ਼ਪਾਲ ਗੋਗੀ ਗਰਗ, ਜਨਕ ਰਾਜ ਗੋਇਲ, ਜ਼ਿਲ੍ਹਾ ਸਕੱਤਰ ਸੀਨਾ ਮਲਿਕ, ਐਮ.ਸੀ. ਕੁਲਦੀਪ ਸਿੰਘ ਤਾਜਪੁਰੀਆ, ਰਾਜਦੀਪ ਬਾਵਾ ਇਕਾਈ ਪ੍ਰਧਾਨ, ਪਤਲੂ ਸਿੰਘ ਸਾਬਕਾ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਸੁਸਾਇਟੀ ਪ੍ਰਧਾਨ ਭੋਲਾ ਸਿੰਘ ਖੱਬਲ ਪੱਟ, ਚਮਕੌਰ ਸਿੰਘ ਘਮੰਡਾ, ਪ੍ਰਮੋਦ ਮੋਨੂੰ ਗੋਇਲ, ਪ੍ਰਮੋਦ ਸੋਨੂੰ ਗਰਗ, ਬੀਰਬਲ ਸਿੰਘ, ਅਮਜਦ ਖ਼ਾਨ, ਨਿਰਮਲ ਸਿੰਘ ਸਿੱਧੂ ਤੇ ਜਸਵਿੰਦਰ ਸਿੰਘ ਗੋਲਡੀ, ਪ੍ਰਦੀਪ ਕਾਲਾ ਸਰਾਂ, ਡਾ: ਜਸਵੀਰ ਸਿੰਘ ਗੁਰੂ, ਰਾਜਪਾਲ ਬਾਵਾ ਆਦਿ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਅਕੈਡਮੀ ਵਜੀਦਕੇ ਖੁਰਦ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪਿੰਡ ਚੀਮਾ ਦੇ ਪੀਰਖਾਨਾ ਵਿਖੇ ਸਾਲਾਨਾ ਭੰਡਾਰਾ ਭਲਕੇ, ਤਿਆਰੀਆਂ ਮੁਕੰਮਲ
Ad Position 24